ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ 'ਨਸ਼ਾ ਮੁਕਤੀ ਯਾਤਰਾ' : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ 'ਨਸ਼ਾ ਮੁਕਤੀ ਯਾਤਰਾ' : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਵੇਗੀ 'ਨਸ਼ਾ ਮੁਕਤੀ ਯਾਤਰਾ' : ਡਿਪਟੀ ਕਮਿਸ਼ਨਰ

 

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ 

 

ਕਿਹਾ, ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ 

 

ਫ਼ਿਰੋਜ਼ਪੁਰ, 5 ਮਈ 2025 ( ਸੁਖਵਿੰਦਰ ਸਿੰਘ):- ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 'ਨਸ਼ਾ ਮੁਕਤੀ ਯਾਤਰਾ' ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਅੱਜ ਜ਼ਿਲ੍ਹੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ 7 ਮਈ ਤੋਂ ਸ਼ੁਰੂ ਹੋਣ ਵਾਲੀ 'ਨਸ਼ਾ ਮੁਕਤੀ ਯਾਤਰਾ' ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। 

 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਅਤੇ ਵਾਰਡਾਂ ਦੇ ਵਿੱਚ 7 ਮਈ ਤੋਂ 'ਨਸ਼ਾ ਮੁਕਤੀ ਯਾਤਰਾ' ਦੀ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਸਫਲ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਸਮੱਰਪਿਤ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਵੱਡੇ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ, ਬੀ.ਡੀ.ਪੀ.ਓ., ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਸਮੇਤ ਹੋਰ ਸਬੰਧਤ ਵਿਭਾਗ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦੇ ਆਯੋਜਨ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨ। 

 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸਡੀਐਮ ਫ਼ਿਰੋਜ਼ਪੁਰ ਦਿਵਯਾ ਪੀ., ਸਿਵਲ ਸਰਜਨ ਡਾ. ਰਾਜਵਿੰਦਰ ਕੌਰ, ਐਸ.ਪੀ. ਮਨਜੀਤ ਸਿੰਘ, ਸਮੂਹ ਬੀ.ਡੀ.ਪੀ.ਓ. ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

——

Tags:

Advertisement

Advertisement

Latest News

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ
ਚੰਡੀਗੜ੍ਹ, 5 ਦਸੰਬਰ:ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ...
‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ
ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ
ਬਦਲਾਵ ਦੀ ਸਰਕਾਰ!": CM ਮਾਨ ਦਾ ਤੁਰੰਤ ਐਕਸ਼ਨ, ਇੱਕ ਵੀਡੀਓ ਦੇਖਦਿਆਂ ਹੀ ਝੰਡੇਵਾਲ ਸਣੇ ਪੰਜ ਪਿੰਡਾਂ ਦੀ ਸਿੰਚਾਈ ਨਹਿਰ ਦਾ ਕੰਮ ਮੁੜ ਸ਼ੁਰੂ
ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ
ਪੰਜਾਬ ਦੇ ਜੇਲ੍ਹਾਂ ਵਿੱਚ 11 ITI ਖੋਲ੍ਹੇ ਜਾਣਗੇ,ਪੰਜਾਬ ਸਰਕਾਰ ਦੀ ਨਵੀਂ ਪਹਿਲਕਦਮੀ , ਕੈਦੀਆਂ ਨੂੰ ਹੁਨਰ ਸਿਖਲਾਈ ਅਤੇ ਭਵਿੱਖ ਨੂੰ ਦਿੱਤੀ ਜਾਵੇਗੀ ਨਵੀਂ ਦਿਸ਼ਾ।
ਰੋਹਿਤ ਸ਼ਰਮਾ ਨੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਨਾਕਆਊਟ ਮੈਚਾਂ ਵਿੱਚ ਮੁੰਬਈ ਲਈ ਖੇਡਣ ਦੀ ਇੱਛਾ ਜ਼ਾਹਰ ਕੀਤੀ