ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ

ਲੁਧਿਆਣਾ, 09 ਮਈ (000) - ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਰਾਧਿਕਾ ਪੂਰੀ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 11 ਮਈ, 2024 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ 'ਨੈਸ਼ਨਲ ਲੋਕ ਅਦਾਲਤ' ਦਾ ਆਯੋਜਨ ਕੀਤਾ ਜਾ ਰਿਹਾ ਹੈ।

ਸਕੱਤਰ ਰਾਧਿਕਾ ਪੂਰੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਸਿਵਲ ਕੇਸ ਜਿਵੇਂ ਕਿ ਕਿਰਾਇਆ, ਬੈਂਕ ਦੀ ਰਿਕਵਰੀ, ਮਾਲ ਮਾਮਲੇ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ), ਤਨਖਾਹਾਂ ਅਤੇ ਭੱਤਿਆਂ ਅਤੇ ਸੇਵਾ ਮੁਕਤ ਲਾਭਾਂ ਨਾਲ ਸਬੰਧਤ ਮਾਮਲੇ, ਜੰਗਲਾਤ ਐਕਟ ਦੇ ਕੇਸ, ਤਬਾਹੀ ਮੁਆਵਜ਼ਾ, ਫੌਜਦਾਰੀ ਮਿਕਦਾਰ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਦੇ ਅਧੀਨ ਸ਼ਿਕਾਇਤਾਂ, ਕਵਰਡ ਮਾਮਲਿਆਂ ਦੀ ਸੁਣਵਾਈ ਸਿਵਲ ਜੱਜਾਂ ਜਾਂ ਜੁਡੀਅਸ਼ੀਅਲ ਮੈਜਿਸਟਰੇਟਾਂ ਦੁਆਰਾ ਲੋਕ ਅਦਾਲਤ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਜਿਹੇ ਪ੍ਰੀ-ਲਿਟੀਗੇਟਿਵ ਮਾਮਲਿਆਂ ਦਾ ਨਿਪਟਾਰਾ ਵੀ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ ਜਿਹੜੇ ਅਜੇ ਤੱਕ ਕਿਸੇ ਅਦਾਲਤ ਵਿੱਚ ਦਾਇਰ ਨਹੀਂ ਕੀਤੇ ਗਏ ਹਨ।

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 11 ਮਈ, 2024 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

Tags:

Advertisement

Latest News

ਜਨਰਲ ਆਬਜ਼ਰਵਰ ਵੱਲੋਂ ਗਿੱਲ ਹਲਕੇ ਦੇ ਸੰਵੇਦਨਸ਼ੀਲ ਅਤੇ ਮਾਡਲ ਪੋਲਿੰਗ ਸਟੇਸ਼ਨਾਂ 'ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਜਨਰਲ ਆਬਜ਼ਰਵਰ ਵੱਲੋਂ ਗਿੱਲ ਹਲਕੇ ਦੇ ਸੰਵੇਦਨਸ਼ੀਲ ਅਤੇ ਮਾਡਲ ਪੋਲਿੰਗ ਸਟੇਸ਼ਨਾਂ 'ਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ
ਲੁਧਿਆਣਾ, 20 ਮਈ (000) - ਲੁਧਿਆਣਾ ਸੰਸਦੀ ਹਲਕੇ ਦੇ ਜਨਰਲ ਅਬਜ਼ਰਵਰ ਦਿਵਿਆ ਮਿੱਤਲ, ਆਈ.ਏ.ਐਸ. ਵੱਲੋਂ ਲੁਧਿਆਣਾ ਸੰਸਦੀ ਹਲਕੇ ਦੇ ਗਿੱਲ...
ਸਵੀਪ ਟੀਮ ਨੇ ਦਿੱਲੀ ਇੰਟਰਨੈਸ਼ਨਲ ਸਕੂਲ ਫ਼ਰੀਦਕੋਟ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਕੀਤਾ ਉਤਸ਼ਾਹਿਤ
ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਵੱਖ ਵੱਖ ਸਥਾਨਾਂ *ਤੇ ਚਲਾਇਆ ਗਿਆ ਵੋਟਰ ਜਾਗਰੂਕਤਾ ਪ੍ਰੋਗਰਾਮ
ਵੋਟਰਾਂ ਨੂੰ ਜਾਗਰੂਕ ਕਰਨ ਲਈ ਅਹਿਮ ਰੋਲ ਅਦਾ ਕਰਨ ਰਹੀਆਂ ਹਨ ਸਵੀਪ ਗਤੀਵਿਧੀਆਂ
ਲੁਧਿਆਣਾ ਵਿਚ ਜ਼ਿਲ੍ਹਾ ਕਾਂਗਰਸ ਮਹਿਲਾ ਪ੍ਰਧਾਨ ਮਨੀਸ਼ਾ ਕਪੂਰ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ
12GB ਰੈਮ,5030mAh ਬੈਟਰੀ ਨਾਲ ਲਾਂਚ ਹੋਇਆ Redmi Note 13R ਫੋਨ,ਜਾਣੋ ਕੀਮਤ