ਨੈਸ਼ਨਲ ਲੋਕ ਅਦਾਲਤ 11 ਮਈ 2024 ਸ਼ਨੀਵਾਰ ਨੂੰ ਲਗਾਈ ਜਾਵੇਗੀ

ਨੈਸ਼ਨਲ ਲੋਕ ਅਦਾਲਤ  11 ਮਈ 2024 ਸ਼ਨੀਵਾਰ ਨੂੰ ਲਗਾਈ ਜਾਵੇਗੀ

ਅੰਮ੍ਰਿਤਸਰ 19 ਅਪ੍ਰੈਲ 2024---ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ ਨਗਰਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾਜਿਲ੍ਹਾ ਅਤੇ ਸੈਸ਼ਨਜ-ਕਮ-ਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 11 ਮਈ 2024 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ)ਚੈਕ ਬਾਉਂਸ ਦੇ ਕੇਸਬੈਂਕਾ ਦੇ ਕੇਸਫਾਈਨਾਂਸ ਕੰਪਨੀਆਂ-ਬਿਮਾ ਕੰਪਨੀਆਂਮੋਟਰ ਦੁਰਘਟਨਾਜਮੀਨੀ ਵਿਵਾਦਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਇਹ ਕੀ ਇਸ ਵਾਰ ਦੀ ਲੋਕ ਅਦਾਲਤ ਵਿੱਚ ਹਜਾਰਾਂ ਕੇਸ ਰਾਜੀਨਾਮੇ ਵਾਸਤੇ ਰੱਖੇ ਜਾ ਰਹੇ ਹਨ।

                ਉਨ੍ਹਾਂ ਨੇ ਪੁਲਿਸ ਵਿਭਾਗਜ਼ਿਲ੍ਹਾ ਪ੍ਰਸ਼ਾਸਨਬਿਜਲੀ ਵਿਭਾਗ ਅਤੇ ਹੋਰ ਲੋਕ ਅਦਾਲਤ ਨਾਲ ਸਬੰਧਤ ਵਿਭਾਗਾ ਨਾਲ ਮੀਟਿੰਗ ਕੀਤੀ ਗਈ ਅਤੇ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਵਾਸਤੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਰਖਵਾਉਣ ਲਈ ਹਦਾਇਤਾ ਜਾਰੀ ਕੀਤੀਆ ਗਈਆ।ਇਸ ਦੇ ਨਾਲ ਹੀ ਆਮ ਜਨਤਾ ਨੂੰ ਇਹ ਸੁਨੇਹਾ ਦਿੱਤਾ ਗਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੈਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧੰਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ। ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਜੋ ਝਗੜਾ ਕਿਸੇ ਅਦਾਲਤ ਵਿੱਚ ਨਾ ਚਲਦਾ ਹੋਵੇ ਉਹ ਮਾਮਲਾ ਵੀ ਲੋਕ ਅਦਾਲਤ ਵਿੱਚ ਦਰਖਾਸਤ ਦੇ ਕੇ ਰਾਜੀਨਾਮੇ ਲਈ ਰਖੀਆਂ ਜਾ ਸਕਦਾ ਹੈ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਬਿਤ ਹੈ ਤਾਂ ਸਬੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਬਿਤ ਨਾ ਹੋਵੇ ਤਾਂ ਸਕੱਤਰਜਿਲ੍ਹਾ ਕਾਨੂੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।19 April Press Note National Lok Adalat  Upcoming  (2)

Tags:

Advertisement

Latest News