ਰਾਸ਼ਟਰੀ ਜਲ ਮਿਸ਼ਨ "ਕੈਚ ਦਾ ਰੇਨ"

ਰਾਸ਼ਟਰੀ ਜਲ ਮਿਸ਼ਨ

ਅੰਮ੍ਰਿਤਸਰ 1 ਅਗਸਤ 2024—

          ਰਾਸ਼ਟਰੀ ਜਲ ਮਿਸ਼ਨ "ਕੈਚ ਦਾ ਰੇਨ" ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਨੇ ਅੱਜ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦਿਆਂ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਦੀ ਗੁਣਵੱਤਾ ਦੀ ਜਾਂਚ ਜ਼ਰੂਰ ਕੀਤੀ ਜਾਵੇ ਤਾਂ ਜੋ ਪਤਾ ਲਗ ਸਕੇ ਕਿ ਰੀਚਾਰਜ਼ ਕੀਤਾ ਗਿਆ ਪਾਣੀ ਕਿੰਨੀ ਮਾਤਰਾ ਤੱਕ ਸਹੀ ਹੈ ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਦਾ ਮੁੱਖ ਟੀਚਾ ਪਾਣੀ ਬਚਾਓਪਾਣੀ ਦੀ ਬਚਤਨਵੀਆਂ ਸਿੰਚਾਈ ਵਿਧੀਆਂਵਾਟਰ ਹਾਰਵੈਸਟਿੰਗ ਅਤੇ ਪਾਣੀ ਦੀ ਦੁਰਵਰਤੋਂ ਹੋਣ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ ਉਨਾਂ ਕਿਹਾ ਕਿ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਬਾਰਿਸ਼ ਦੇ ਪਾਣੀ ਨੂੰ ਰੀਚਾਰਜ਼ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਪਾਣੀ ਦੇ ਡਿੱਗਦੇ ਹੋਏ ਪੱਧਰ ਨੂੰ ਰੋਕਿਆ ਜਾ ਸਕੇ

          ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਕਿਹਾ ਕਿ ਰੀਚਾਰਜ਼ ਕੀਤੇ ਗਏ ਪਾਣੀ ਨੂੰ ਖੇਤੀ ਲਈ ਵਰਤਿਆ ਜਾ ਸਕਦਾ ਹੈਜਿਸ ਨਾਲ ਪਾਣੀ ਦੇ ਡਿੱਗਦੇ ਪੱਧਰ ਨੂੰ ਵੀ ਰੋਕਿਆ ਜਾ ਸਕੇਗਾ ਅਤੇ ਜਮੀਨੀ ਪੱਧਰ ਤੇ ਅਸੀਂ ਪਾਣੀ ਉੱਤੇ ਘੱਟ ਨਿਰਭਰ ਹੋਵਾਂਗੇ ਉਨਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਵਿੱਚ ਯੁਵਕਾਂ ਦੀ ਭਾਗੀਦਾਰੀ ਵਧਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਦੇਸ਼ ਦਾ ਯੂਵਾ ਬੱਚੇ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਪਾਣੀ ਬਚਾਉਣ ਦਾ ਸੰਕਲਪ ਲੈਣ ਇਸ ਮੌਕੇ ਮੀਟਿੰਗ ਦੇ ਕਨਵੀਨਰ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਪਾਣੀ ਦੀ ਸਾਂਭ ਸੰਭਾਲ ਲਈ ਅਨੇਕਾਂ ਯਤਨ ਕੀਤੇ ਜਾ ਰਹੇ ਹਨ ਅਤੇ ਉਨਾਂ ਨੇ ਕੀਤੇ ਗਏ ਕੰਮਾਂ ਸਬੰਧੀ ਜਾਣਕਾਰੀ ਵੀ ਦਿੱਤੀ

          ਇਸ ਉਪਰੰਤ ਜਲ ਸ਼ਕਤੀ ਅਭਿਆਨ ਦੀ ਟੀਮ ਵਲੋਂ ਪਿੰਡ ਧਰਦਿਓ ਦਾ ਦੌਰਾ ਕਰਕੇ ਉਥੇ ਚੱਲ ਰਹੇ ਕੰਮਾਂ ਦਾ ਜਾਇਜਾ ਵੀ ਲਿਆ ਅਤੇ ਪਾਣੀ ਬਚਾਉਣ ਦੇ ਢੰਗ ਵੀ ਦੇਖੇ ਅਤੇ ਉਥੇ ਚਲ ਰਹੇ ਸੋਲਰ ਦੀ ਮਦਦ ਨਾਲ ਛੱਪੜ ਦੀ ਸਿੰਚਾਈ ਕਰਨ ਦੇ ਪ੍ਰੋਜੈਕਟ ਦਾ ਜਾਇਜਾ ਵੀ ਲਿਆ। ਇਸ ਮੌਕੇ ਟੀਮ ਵਲੋਂ ਪਿੰਡ ਧਰਦਿਓ ਦੇ ਸਕੂਲ ਵਿੱਖੇ ਵਾਤਾਵਰਨ ਦੀ ਸਵੱਛਤਾ ਨੂੰ ਬਰਕਾਰ ਰੱਖਣ ਲਈ ਪੌਦਾ ਵੀ ਲਗਾਇਆ ਗਿਆ

          ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਮੈਡਮ ਪਰਮਜੀਤ ਕੌਰਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਦੀਪ ਮਲਹੋਤਰਾਜਿਲ੍ਹਾ ਜੰਗਲਾਤ ਅਫ਼ਸਰ ਸ੍ਰੀ ਅਮਨੀਤ ਸਿੰਘਐਸ.ਡੀ. ਪੁੱਡਾ ਜਗਬੀਰ ਸਿੰਘ..ਡੀ.ਮਜੀਠਾ ਧਰਵਿੰਦਰ ਸਿੰਘ,  ਮੁੱਖ ਖੇਤੀਬਾੜੀ ਅਫ਼ਸਰ ਤਜਿੰਦਰ ਸਿੰਘ , ਐਸ.ਡੀ.ਪੰਚਾਇਤੀ ਰਾਜ ਗੁਰਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ

ਕੈਪਸ਼ਨ : ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਦੇ ਮੁੱਖ ਨੋਡਲ ਅਫ਼ਸਰ ਸ੍ਰੀ ਭਰਤ ਭੂਸ਼ਨ ਵਰਮਾ ਜਿਲ੍ਹਾ ਅਧਿਕਾਰੀਆਂ ਨਾਲ ਜਲ ਸ਼ਕਤੀ ਅਭਿਆਨ ਸਬੰਧੀ ਮੀਟਿੰਗ ਕਰਦੇ ਹੋਏ ਨਾਲ ਨਜ਼ਰ  ਰਹੇ ਹਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ