ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ

ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਚੱਲੀ ਨਸ਼ਾ ਮੁਕਤੀ ਮੁਹਿੰਮ

ਹੁਸ਼ਿਆਰਪੁਰ, 1 ਜੂਨ :
       ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਵਿਚ  ਪਿੰਡ ਗੰਡੋਵਾਲ, ਲੰਗੇਰੀ, ਹਵੇਲੀ ਅਤੇ ਦੋਹਲਰੋ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਪ੍ਰੋਗਰਾਮਾਂ ਵਿਚ ਸਥਾਨਕ ਨਿਵਾਸੀਆਂ ਦੀ ਵੱਡੀ ਸ਼ਮੂਲੀਅਤ ਦੇਖਣ ਨੂੰ ਮਿਲੀ ਅਤੇ ਸਾਰਿਆਂ  ਵੱਲੋਂ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕਜੁੱਟ ਹੋ ਕੇ ਲੜਨ ਦਾ ਪ੍ਰਣ ਲਿਆ ਗਿਆ।
    ਇਸੇ ਲੜੀ ਵਿਚ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡਾਂ ਬਾਹੋਵਾਲ, ਬਾੜੀਆਂ ਕਲਾਂ, ਬਾੜੀਆਂ ਖੁਰਦ, ਮੜੂਲੀ ਬ੍ਰਾਹਮਣਾ, ਮਹਿਮੋਵਾਲ ਅਤੇ ਸਲੇਮਪੁਰ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਜਨ ਜਾਗਰੂਕਤਾ ਰੈਲੀਆਂ ਕੱਢੀਆਂ ਗਈਆਂ। ਨੌਜਵਾਨਾਂ ਅਤੇ ਔਰਤਾਂ ਨੇ ਇਨ੍ਹਾਂ ਸਮਾਗਮਾਂ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ।
      ਇਸ ਦੇ ਨਾਲ ਹੀ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਧੀਰੋਵਾਲ, ਡੱਲੇਵਾਲ, ਠਰੋਲੀ, ਨੰਗਲ ਸ਼ਹੀਦਾਂ, ਸ਼ੇਰਪੁਰ ਬਾਤੀਆਂ ਅਤੇ ਬੱਸੀ ਦਾਊਦ ਖਾਨ ਪਿੰਡਾਂ ਵਿਚ ਨਸ਼ਾ ਵਿਰੋਧੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਪ੍ਰੋਗਰਾਮਾਂ ਰਾਹੀਂ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ ਗਈ।
     ਟਾਂਡਾ ਉੜਮੁੜ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਚੌਟਾਲਾ, ਧੁਰੀਆਂ, ਸਰਾਏ, ਦਾਰਾਪੁਰ ਅਤੇ ਨੰਗਲ ਮੱਲੀਆਂ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ।
    ਮੁਕੇਰੀਆਂ ਵਿਚ ਹਲਕਾ ਇੰਚਾਰਜ ਪ੍ਰੋ.ਜੀ.ਐਸ ਮੁਲਤਾਨੀ ਦੀ ਅਗਵਾਈ ਵਿਚ ਪਿੰਡ ਖੜਕ ਬਲੱੜਾ, ਰਾਮਗੜ੍ਹ ਕੁੱਲੀਆਂ, ਮਹਿਤਪੁਰ, ਸਹੋੜਾ ਕੰਢੀ, ਸਹੋੜਾ ਡਡਿਆਲ ਅਤੇ ਮਾਵਾ ਪਿੰਡਾਂ ਵਿਚ ਨਸ਼ਾ ਮੁਕਤੀ ਰੈਲੀਆਂ ਕੱਢੀਆਂ ਗਈਆਂ।
    ਇਨ੍ਹਾਂ ਸਾਰੀਆਂ ਥਾਵਾਂ 'ਤੇ ਜਨਤਕ ਨੁਮਾਇੰਦਿਆਂ ਨੇ ਪਿੰਡ ਵਾਸੀਆਂ ਨੂੰ ਸਹੁੰ ਚੁਕਾਈ ਕਿ ਉਹ ਨਾ ਤਾਂ ਆਪਣੇ ਪਿੰਡ ਵਿੱਚ ਨਸ਼ਿਆਂ ਨੂੰ ਦਾਖ਼ਲ ਹੋਣ ਦੇਣਗੇ ਅਤੇ ਨਾ ਹੀ ਨਸ਼ੇ ਵੇਚਣ ਵਾਲਿਆਂ ਦਾ ਸਮਰਥਨ ਕਰਨਗੇ, ਇਥੋਂ ਤੱਕ ਕਿ ਉਨ੍ਹਾਂ ਦੀ ਜ਼ਮਾਨਤ ਤੱਕ ਨਹੀਂ ਦੇਣਗੇ।

ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਜਨ ਪ੍ਰਤੀਨਿਧੀਆਂ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਅੰਦਰੋਂ ਖੋਖਲਾ ਕਰ ਰਿਹਾ ਹੈ ਅਤੇ ਸਾਡੀ ਨੌਜਵਾਨ ਪੀੜ੍ਹੀ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਰੋਧੀ ਇਸ ਮੁਹਿੰਮ ਵਿੱਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ। ਜਨ ਪ੍ਰਤੀਨਿਧੀਆਂ ਨੇ ਸਪੱਸ਼ਟ ਕੀਤਾ ਕਿ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀਆਂ ਦਾ ਨਾ ਤਾਂ ਸਮਾਜ ਵਿਚ ਕੋਈ ਸਥਾਨ ਹੋਵੇਗਾ ਅਤੇ ਨਾ ਹੀ ਉਨ੍ਹਾਂ ਦੀ ਜ਼ਮਾਨਤ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸਰਕਾਰ ਦੀ ਹੀ ਨਹੀਂ ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਇਕੱਠੇ ਹੋ ਕੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ।

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ