ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

ਸ਼ਿਲਪਕਾਰਾਂ ਤੇ ਕਲਾਕਾਰਾਂ ਦੀ ਮਹਿਮਾਨ ਨਵਾਜ਼ੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਨਵਜੋਤ ਕੌਰ

ਮਾਨਸਾ, 9 ਮਾਰਚ:

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਅੱਜ  ਬੱਚਤ ਭਵਨ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ 13 ਤੋਂ 22 ਮਾਰਚ ਤੱਕ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੀਤੇ ਜਾ ਰਹੇ ਸਰਸ ਮੇਲੇ ਨੂੰ ਸਫ਼ਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੇ ਆਦੇਸ਼ ਦਿੱਤੇ।

ਡੀਸੀ ਨਵਜੋਤ ਕੌਰ ਨੇ ਕਿਹਾ ਕਿ ਸਰਸ ਮੇਲੇ ਵਿੱਚ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਿਲਪਕਾਰ ਤੇ ਕਲਾਕਾਰ ਆਪਣੇ ਹੁਨਰ ਦਾ ਪ੍ਰਗਟਾਵਾ ਕਰਨ ਲਈ ਪਹੁੰਚ ਰਹੇ ਹਨ ਅਤੇ ਸਾਨੂੰ ਆਪਣੇ ਇਨਾਂ ਮਹਿਮਾਨਾਂ ਦਾ ਪੂਰੇ ਜੋਸ਼ੋ ਖਰੋਸ਼ ਨਾਲ ਸਵਾਗਤ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਦੇ ਲੋਕ ਮਹਿਮਾਨ ਨਵਾਜ਼ੀ ਪੱਖੋਂ ਦੁਨੀਆਂ ਭਰ ਵਿੱਚ ਮਸ਼ਹੂਰ ਹਨ। ਉਨਾਂ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਇਹ ਹੁਨਰਮੰਦ ਲੋਕ, ਆਪਣੇ ਰਵਾਇਤੀ ਲੋਕ ਨਾਚਾਂ ਤੇ ਕਲਾਕ੍ਰਿਤਾਂ ਨੂੰ ਦੇਸ਼ ਦੇ ਹਰ ਕੋਨੇ ਵਿੱਚ ਪਹੁੰਚਾਉਣ ਲਈ ਖੂਬ ਦਿਲ ਲਗਾ ਕੇ ਮਿਹਨਤ ਕਰਦੇ ਹਨ ਅਤੇ ਇਨਾਂ ਦੀ ਆਜੀਵਿਕਾ ਵੀ ਇਸੇ ’ਤੇ ਨਿਰਭਰ ਕਰਦੀ ਹੈ, ਇਸ ਲਈ ਖੇਤਰੀ ਸਰਸ ਮੇਲਾ ਇਨਾਂ ਲਈ ਇੱਕ ਬਿਹਤਰੀਨ ਮੰਚ ਸਾਬਤ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਸਰਸ ਮੇਲੇ ਦੀ ਸਫ਼ਲਤਾ ਲਈ ਪ੍ਰਸ਼ਾਸਨਿਕ ਪੱਧਰ ’ਤੇ ਗਠਿਤ ਕੀਤੀਆਂ ਵੱਖ ਵੱਖ ਕਮੇਟੀਆਂ ਦੇ ਇੰਚਾਰਜਾਂ ਤੋਂ, ਹੁਣ ਤੱਕ ਕੀਤੇ ਗਏ ਕੰਮਾਂ ਦੀ ਪ੍ਰਗਤੀ ਦਾ ਵਿਸਥਾਰ ਵਿੱਚ ਜਾਇਜ਼ਾ ਲਿਆ। ਉਨਾਂ ਕਿਹਾ ਕਿ ਇੰਤਜ਼ਾਮ ਹਰ ਪੱਖੋਂ ਸ਼ਾਨਦਾਰ ਹੋਣੇ ਚਾਹੀਦੇ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਮੇਲੇ ਦਾ ਆਨੰਦ ਮਾਨਣ ਲਈ ਪੁੱਜਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੀ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਹੀਂ ਆਉਣੀ ਚਾਹੀਦੀ।

  ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਅਨਾਜ ਮੰਡੀ ਵਿਖੇ ਲੱਗਣ ਵਾਲੇ ਇਸ ਮੇਲੇ ਵਿੱਚ ਵੰਨ ਸੁਵੰਨੇ ਝੂਲੇ, ਕਲਾਕ੍ਰਿਤਾਂ ਦੀ ਵਿਕਰੀ ਲਈ ਸਥਾਪਤ ਸਟਾਲ, ਵੱਖ-ਵੱਖ ਤਰਾਂ ਦੇ ਭੋਜਨ, ਨਾਮੀ ਕਲਾਕਾਰਾਂ ਦੀ ਸ਼ਮੂਲੀਅਤ ਨਾਲ ਸਰਸ ਮੇਲਾ ਨਾ ਕੇਵਲ ਮਾਨਸਾ ਵਾਸੀਆਂ ਬਲਕਿ ਆਲੇ ਦੁਆਲੇ ਦੇ ਜ਼ਿਲਿਆਂ ਦੇ ਲੋਕਾਂ ਲਈ ਵੀ ਆਕਰਸ਼ਣ ਦਾ ਵੱਡਾ ਕੇਂਦਰ ਸਾਬਤ ਹੋਵੇਗਾ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦੀ ਨਿਗਰਾਨੀ ਹੇਠ ਸਮੁੱਚੇ ਪ੍ਰਬੰਧ ਸਮੇਂ ਸਿਰ ਨੇਪਰੇ ਚੜਾਏ ਜਾਣ ਅਤੇ ਸੌਂਪੀ ਗਈ ਜਿੰਮੇਵਾਰੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਆਕਾਸ਼ ਬਾਂਸਲ, ਮੁੱਖ ਮੰਤਰੀ ਫੀਲਡ ਅਫਸਰ ਗੁਰਲੀਨ ਕੌਰ, ਐਸਡੀਐਮ ਮਾਨਸਾ ਬਲਜੀਤ ਕੌਰ, ਐਸਡੀਐਮ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸਡੀਐਮ ਬੁਢਲਾਡਾ ਗਗਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Advertisement

Latest News

ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ ਸਵਾਦ 'ਚ ਚਟਪਟੀ 5 ਦੇਸੀ ਡ੍ਰਿੰਕਸ,ਗਰਮੀ ਤੋਂ ਤੁਰੰਤ ਮਿਲਦੀ ਹੈ ਰਾਹਤ
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):-    ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
ਬਾਦਸ਼ਾਹ ਦੇ ਨਵੇਂ ਗੀਤ ‘ਟਟੀਹਰੀ’ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਚੱਲ ਰਿਹਾ ਵਿਵਾਦ ਹੁਣ ਸ਼ਾਂਤ ਹੁੰਦਾ ਨਜ਼ਰ ਆ ਰਿਹਾ ਹੈ
ਹਰਿਆਣਾ ਵਿੱਚ ਮਾਲੀਆ ਨਾਲ ਸਬੰਧਤ ਸ਼ਿਕਾਇਤਾਂ ਦਾ ਹੱਲ 48 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ
ਭਾਰਤ ਅਤੇ ਨਿਊਜ਼ੀਲੈਂਡ 27 ਅਪ੍ਰੈਲ ਨੂੰ ਮੁਕਤ ਵਪਾਰ ਸਮਝੌਤੇ (ਐੱਫਟੀਏ) ’ਤੇ ਹਸਤਾਖਰ ਕਰਨਗੇ
ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸੱਭ ਤੋਂ ਅਮੀਰ ਵਿਅਕਤੀ ਦਾ ਖ਼ਿਤਾਬ ਹਾਸਲ ਕਰ ਲਿਆ ਹੈ
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ ਹੋ ਗਿਆ
19 ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਖੇਡਿਆ ਜਾਵੇਗਾ