ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਸੰਵੇਦਨਸ਼ੀਲ ਹੋਣ ਦੀ ਲੋੜ-ਐਡਵੋਕੇਟ ਭਾਟੀਆ

ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਸੰਵੇਦਨਸ਼ੀਲ ਹੋਣ ਦੀ ਲੋੜ-ਐਡਵੋਕੇਟ ਭਾਟੀਆ

ਮਾਨਸਾ, 18 ਸਤੰਬਰ:
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਐੱਚ.ਐਸ.ਗਰੇਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ. ਰਾਜਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਆਰ. ਸੈਂਟਰ ਮਾਨਸਾ ਵਿਖੇ ਪੁਲਿਸ ਸਾਂਝ ਕੇਂਦਰ ਇੰਚਾਰਜਾਂ ਲਈ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਸਾਂਝ ਕੇਂਦਰ ਇੰਚਾਰਜ ਸ਼ਾਮਲ ਹੋਏ।
ਕੈਂਪ ਨੂੰ ਸੰਬੋਧਨ ਕਰਦਿਆਂ ਸੀਨੀਅਰ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਬਹੁਤ ਮਹੱਤਵਪੂਰਨ ਮਾਮਲਾ ਹੈ, ਇਸ ਲਈ ਸਾਨੂੰ ਸਭ ਨੂੰ ਸੰਵੇਦਨਸ਼ੀਲ ਹੋਣ ਦੀ ਲੋੜ ਹੈ। ਬੱਚਿਆਂ ਦੀ ਯੋਨ ਸ਼ੋਸ਼ਣ ਤੋਂ ਸੁਰੱਖਿਆ ਲਈ ਬਣਾਏ ਗਏ ਸਖ਼ਤ ਕਾਨੂੰਨ ਪੌਕਸੋ-2012 ਅਤੇ ਅਮੈਂਡਮੈਂਟ ਐਕਟ-2012 ਦੀਆਂ ਵੱਖ ਵੱਖ ਧਾਰਾਵਾਂ ਬਾਰੇ ਵਿਸਥਾਰ ਸਹਿਤ ਚਰਚਾ ਕਰਦਿਆਂ ਐਡਵੋਕੇਟ ਭਾਟੀਆ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨਾਲ ਜ਼ਬਰ ਜਨਾਹ ਤੋਂ ਇਲਾਵਾ ਉਨ੍ਹਾਂ ਨਾਲ ਛੇੜ-ਛਾੜ ਕਰਨਾ, ਰਾਹ ਰੋਕਣਾ, ਗਲਤ ਇਸ਼ਾਰੇ ਕਰਨ, ਅਸ਼ਲੀਲ ਵਸਤਾਂ ਵਿਖਾਉਣਾ, ਅਸ਼ਲੀਲ ਰੂਪ ਵਿੱਚ ਪੇਸ਼ ਕਰਨਾ ਆਦਿ ਅਜਿਹੇ ਅਪਰਾਧ ਹਨ ਜਿਨ੍ਹਾਂ ਲਈ ਐਕਟ ਵਿੱਚ ਸਖ਼ਤ ਸਜ਼ਾਵਾਂ ਦੀ ਵਿਵਸਥਾ ਕੀਤੀ ਗਈ ਹੈ।
ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਮਾਮਲੇ ਦੀ ਸੰਗੀਨਤਾ ਨੂੰ ਸਮਝਣ ਅਤੇ ਸੋਸ਼ਣ ਦਾ ਸ਼ਿਕਾਰ ਕੋਈ ਵੀ ਬੱਚਾ ਇਨਸਾਫ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਪੀੜਤ ਲੋੜ ਵੇਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਕਿਸੇ ਵੇਲੇ ਵੀ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਐਡਵੋਕੇਟ ਬਲਵੀਰ ਕੌਰ, ਸੀਨੀਅਰ ਸਹਾਇਕ ਅਮਿਤ ਵਰਮਾ, ਗੌਰਵ ਕੁਮਾਰ ਅਤੇ ਪ੍ਰਿਅੰਕਾ ਆਦਿ ਹਾਜਰ ਸਨ।

 
Tags:

Advertisement

Latest News

ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ ਅਲਸੀ ਦੇ ਬੀਜ ਸਰੀਰ ਵਿਚ ਵਧੇ ਹੋਏ ਯੂਰਿਕ ਐਸਿਡ ਨੂੰ ਕੰਟਰੋਲ ਕਰਨ ਦਾ ਕੰਮ ਕਰਦੇ ਹਨ
ਅਲਸੀ (Linseed) ਵਿਚ ਕਾਫੀ ਮਾਤਰਾ ਵਿਚ ਫਾਈਬਰ (Fiber) ਹੁੰਦਾ ਹੈ। ਖਾਣੇ ਨੂੰ ਜਲਦ ਡਾਇਜੈਸਟ (Digest) ਹੋਣ ਤੋਂ ਰੋਕਦਾ ਹੈ। ਇਸ...
ਮਸ਼ਹੂਰ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ
ਭਾਰਤ ਬਨਾਮ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿੱਚ ਅਗਲੇ ਮਹੀਨੇ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਟੱਕਰ ਹੋ ਸਕਦੀ ਹੈ
ਸੇਫ਼ ਨੇਬਰਹੁੱਡ ਮੁਹਿੰਮ: ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹੁੰਚ ਪਹਿਲਕਦਮੀ ਦੀ ਕੀਤੀ ਸ਼ੁਰੂਆਤ
ਕਿਸਾਨਾਂ ਖ਼ਿਲਾਫ਼ ਦਰਜ 25 ਐਫ.ਆਈ.ਆਰਜ਼. ਰੱਦ: ਗੁਰਮੀਤ ਸਿੰਘ ਖੁੱਡੀਆਂ
North Korea ਦੇ ਤਾਨਾਸ਼ਾਹ ਕਿਮ ਜੋਂਗ ਨੇ South Korea ਨੂੰ ਦਿੱਤੀ ਧਮਕੀ
ਭਗਵੰਤ ਮਾਨ ਸਰਕਾਰ ਸਾਬਕਾ ਸੈਨਿਕਾਂ ਦੀ ਸੁਵਿਧਾ ਲਈ ਰਾਜ ਭਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰਾਂ ਨੂੰ ਹੋਰ ਮਜ਼ਬੂਤ ਕਰੇਗੀ: ਮਹਿੰਦਰ ਭਗਤ