ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

ਮਾਨਸਾ, 29 ਜਨਵਰੀ :
ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਚੇਅਰਮਂੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਹਿਚਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾ ਨਾਲ ਜੁੜਨ ਦੀ ਅਪੀਲ ਕੀਤੀ।
ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸ਼੍ਰੀ ਸਰਬਜੀਤ ਸਿੰਘ ਨੇ ਇਸ ਟੁਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵੱਲੋਂ 6 ਸਪੋਰਟਸ ਮੁਕਾਬਲੇ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿੱਚ ਫੁੱਟਵਾਲ , ਬੈਡਮਿੰਟਨ, ਰੱਸਾ ਕੱਸੀ, ਲੰਬੀ ਛਾਲ, ਦੌੜ 400 ਮੀਟਰ (ਲੜਕੀਆਂ), ਦੌੜ 1600 ਮੀਟਰ (ਲੜਕੇ) ਮੁਕਾਬਲੇ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ 15 ਤੋਂ 29 ਸਾਲਾਂ ਦੇ ਨੌਜਵਾਨਾਂ ਨੇ ਭਾਗ ਲਿਆ। ਇਸ ਦੌਰਾਨ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਪਿੰਡ ਕੁਲੈਹਰੀ ਦੇ ਕਲੱਬ ਪ੍ਰਧਾਨ ਨਿਰਭੈ ਸਿੰਘ ਨੇ ਨਸ਼ਿਆਂ ਦੇ ਦੁਰ-ਪ੍ਰਭਾਵਾਂ ਬਾਰੇ ਆਪਣੇ ਵਿਚਾਰ ਰੱਖੇ ਅਤੇ ਪਿੰਡ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ।
ਸਕੂਲ ਪ੍ਰਿੰਸੀਪਲ ਜਸਵਿੰਦਰ ਸਿੰਘ ਬਰ੍ਹੇ ਨਤੀਜਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੁੱਟਬਾਲ ਮੁਕਾਬਲਿਆਂ ਵਿੱਚ ਕਲੱਬ ਅਤਲਾ ਕਲਾਂ ਦੀ ਟੀਮ ਨੇ ਪਹਿਲਾ, ਭਾਈ ਬਹਿਲੋ ਪਬਲਿਕ ਸਕੂਲ ਫਫੜੇ ਦੀ ਟੀਮ ਨੇ ਦੂਸਰਾ ਅਤੇ ਬਲਾਕ ਝੁਨੀਰ ਪਿੰਡ ਕੋਟਧਰਮੂ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਰੱਸਾਕਸ਼ੀ ਮੁਕਾਬਲਿਆਂ ਵਿੱਚ ਭਾਈ ਬਹਿਲੋ ਪਬਲਿਕ ਸਕੂਲ ਦੀਆਂ ਵਿਦਿਆਰਥਣਾ ਨੇ ਪਹਿਲਾ, ਭੀਖੀ ਬਲਾਕ ਦੀਆਂ ਵਿਦਿਆਰਥਣਾਂ ਨੇ ਦੂਸਰਾ ਅਤੇ ਕੋਟ ਧਰਮੂ ਦੀਆਂ ਵਿਦਿਆਰਥਣਾਂ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਵਿੱਚ ਜਸਨਪ੍ਰੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਸਰਾ ਅਤੇ ਰਮਨਪ੍ਰੀਤ ਕੌਰ ਭਾਈ ਬਹਿਲੋ ਪਬਲਿਕ ਸਕੂਲ ਨੇ ਤੀਸਰਾ ਸਥਾਨ ਹਾਸਲ ਕੀਤਾ। 1600 ਮੀਟਰ ਦੌੜ ਮੁਕਾਬਲਿਆਂ ਵਿੱਚ ਸਾਹਿਲਪ੍ਰੀਤ ਸਿੰਘ ਸਮਾਉ ਨੇ ਪਹਿਲਾ, ਅਰਸ਼ਦੀਪ ਸਿੰਘ ਕੋਟ ਧਰਮੂ ਨੇ ਦੂਜਾ ਅਤੇ ਹਰਵਿੰਦਰ ਸਿੰਘ ਕੋਟ ਧਰਮੂ ਨੇ ਤੀਸਰਾ ਸਥਾਨ ਹਾਸਲ ਕੀਤਾ, ਲੜਕੀਆਂ ਦੇ 400 ਮੀਟਰ ਦੌੜ ਮੁਕਾਬਲਿਆਂ ਵਿੱਚ ਮਹਿਕਪ੍ਰੀਤ ਕੌਰ ਨੇ ਪਹਿਲਾ, ਹਰਮੰਦਰਪਾਲ ਕੌਰ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈ ਕੇ ਨੇ ਦੂਸਰਾ ਅਤੇ ਜਸਪ੍ਰੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਲੰਬੀ ਛਾਲ ਮੁਕਾਬਲਿਆਂ ਵਿੱਚ ਭੁਪਿੰਦਰ ਸਿੰਘ ਨੇ ਪਹਿਲਾ, ਜੀਵਨ ਸਿੰਘ ਨੇ ਦੂਸਰਾ ਅਤੇ ਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।
ਇਸ ਮੌਕੇ ਤੇ ਮੁੱਖ ਮਹਿਮਾਨ ਨੇ ਜੇਤੂ ਨੌਜਵਾਨਾਂ ਨੂੰ ਇਨਾਮ ਅਤੇ ਸਰਟੀਫਿਕੇਟ ਤਕਸੀਮ ਕਰਦੇ ਹੋਏ ਵਧਾਈ ਦਿੱਤੀ। ਇਸ ਤੋ ਇਲਾਵਾ ਵਿਸ਼ੇਸ਼ ਤੌਰ ’ਤੇ ਪਹੁੰਚੇ ਏ.ਐੱਸ.ਆਈ ਭੁਪਿੰਦਰ ਸਿੰਘ ਸਬ-ਡਵੀਜ਼ਨ ਸਾਂਝ ਕੇਂਦਰ ਮਾਨਸਾ,  ਮਨੋਜ਼ ਕੁਮਾਰ ਸਟੇਟ ਅਵਾਰਡੀ ਅਤੇ ਕਰਮਜੀਤ ਸਿੰਘ ਬੁਰਜ ਰਾਠੀ , ਹੈੱਡ ਕਾਂਸਟੇਬਲ ਜਗਤਾਰ ਸਿੰਘ, ਸਰਪੰਚ ਸੁਖਵੀਰ ਸਿੰਘ ਸਿੱਧੂ ਅਤੇ ਪੰਚਾਇਤ ਮੈਂਬਰ, ਹਰਦੇਵ ਸਿੰਘ ਬਾਦਲ ਪ੍ਰਧਾਨ ਲੋਕਲ ਗੁਰਦੁਆਰਾ ਸਾਹਿਬ ਭਾਈ ਬਹਿਲੋ ਜੀ , ਗੁਰਮੇਲ ਸਿੰਘ, ਗ੍ਰਾਮ ਪੰਚਾਇਤ ਪੰਚ ਗੁਰਪ੍ਰੀਤ ਸਿੰਘ ਕੁਲੈਹਰੀ ਆਦਿ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਸਪੋਰਟਸ ਕਨਵੀਨਰ ਸਕੂਲ ਅਧਿਆਪਕਾਂ ਕਿਰਨਦੀਪ ਕੌਰ ਨੇ ਬੜੇ ਸੁਚੱਜੇ ਢੰਗ ਨਾਲ ਟੂਰਨਾਮੈਂਟ ਨੂੰ ਸੰਪੂਰਨਤਾ ਦਿੱਤੀ।  ਸਟੇਜ਼ ਸਕੱਤਰ ਦੀ ਭੂਮਿਕਾ ਗੁਰਪ੍ਰੀਤ ਸਿੰਘ ਨੇ ਨਿਭਾਈ ।

Tags:

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ