ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਬਰਨਾਲਾ,  24 ਮਾਰਚ

ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਵਿਸ਼ਵ ਪਾਣੀ ਦਿਵਸ ਮੌਕੇ ਜ਼ਿਲ੍ਹੇ ਦੇ  ਪਿੰਡਾਂ ਵਿੱਚ ਪ੍ਰੋ. ਚਰਨਜੀਤ ਸਿੰਘ ਅਤੇ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਪਿੰਡ ਠੀਕਰੀਵਾਲ ਅਤੇ ਨਾਈਵਾਲ ਵਿੱਚ ਪਾਣੀ ਦੀ ਗੁਣਵੱਤਾ ਦੀ ਜਾਂਚ ਕੀਤੀ।
ਜਾਂਚ ਦੌਰਾਨ ਪਾਣੀ ਵਿੱਚ ਟੀ.ਡੀ.ਐਸ. ਦੀ ਮਾਤਰਾ ਵੱਧ ਪਾਈ ਗਈ ਅਤੇ ਮਾਤਰਾ ਵੱਧ ਹੋਣ ਕਾਰਨ ਪਾਣੀ ਪੀਣ ਯੋਗ ਨਹੀਂ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ, ਵਿਦਿਆਰਥੀਆਂ ਨੇ ਪਿੰਡ ਵਾਸੀਆਂ ਨੂੰ ਪਾਣੀ ਪਿਉਰੀਫਾਇਰ ਵਰਤਣ ਅਤੇ ਸਾਫ਼-ਸੁਥਰਾ ਪਾਣੀ ਪੀਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ।
ਇਸ ਮੌਕੇ 'ਤੇ ਇੱਕ ਸੈਮੀਨਾਰ ਵੀ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪਾਣੀ ਦੀ ਬਚਤ ਅਤੇ ਇਸਦੀ ਜ਼ਰੂਰਤ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਘਰ-ਘਰ ਜਾ ਕੇ ਪਾਣੀ ਦੀ ਬਚਤ ਅਤੇ ਪਾਣੀ ਦੀ ਗੁਣਵੱਤਾ ਬਾਰੇ ਲੋਕਾਂ ਨੂੰ ਜਾਣੂ ਕੀਤਾ। ਪਿੰਡ ਵਾਸੀਆਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਯੁਵਾਵਾਂ ਨੂੰ ਅਜਿਹੇ ਹੋਰ ਉਪਰਾਲੇ ਜਾਰੀ ਰੱਖਣ ਲਈ ਕਿਹਾ।
ਪਿੰਡ ਵਾਸੀਆਂ ਨੇ ਇਸ ਮੁਹਿੰਮ ਦੀ ਮਹੱਤਤਾ ਨੂੰ ਸਮਝਦੇ ਹੋਏ, ਇਸ ਨੂੰ ਲਗਾਤਾਰ ਚਲਾਉਣ ਦੀ ਮੰਗ ਕੀਤੀ, ਤਾਂ ਜੋ ਪ੍ਰਦੂਸ਼ਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਐੱਸ.ਐੱਸ.ਡੀ ਕਾਲਜ ਦੇ ਪ੍ਰਿੰਸੀਪਲ ਡਾ ਰਾਕੇਸ਼ ਜਿੰਦਲ ਅਤੇ ਕਾਲਜ ਵੱਲੋਂ ਇਹ ਪਹਿਲ ਕੀਤੀ ਗਈ।

Tags:

Advertisement

Latest News

ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ ਚੰਡੀਗੜ੍ਹ ਦੇ ਮੌਸਮ ਸੰਬੰਧੀ ਨਵੀਂ ਚੇਤਾਵਨੀ
Chandigarh, 19,APRIL,2025,(Azad Soch News):- ਸ਼ਹਿਰ ਦਾ ਮੌਸਮ ਫਿਰ ਬਦਲ ਗਿਆ ਹੈ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਸ਼ਨੀਵਾਰ ਲਈ ਪੀਲਾ ਅਲਰਟ...
ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ
ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼
ਕਿਸਾਨ ਭਰਾਵਾਂ ਨੂੰ ਕਣਕ ਦੇ ਨਾੜ ਅਤੇ ਫਸਲਾ ਦੀ ਰਹਿੰਦ ਖੂੰਹਦ ਨੂੰ ਨਾ ਸਾੜਣ ਦੀ ਅਪੀਲ - ਵਾਤਾਵਰਣ ਬਚਾਓ, ਜ਼ਮੀਨ ਬਚਾਓ, ਜੀਵਨ ਬਚਾਓ
ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਦਿੱਕਤ
ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 67 ਲੱਖ 26 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ