ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ

ਸੇਵਾ ਕੇਂਦਰਾਂ ਵਿੱਚ ਮਾਲ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੀਆਂ ਨਵੀਂਆਂ ਸੇਵਾਵਾਂ ਸ਼ੁਰੂ

ਪਟਿਆਲਾ, 16 ਜੂਨ:

                ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇੱਕ ਹੋਰ ਵੱਡੀ ਪੁਲਾਂਘ ਪੁੱਟਦਿਆਂ ਤਹਿਸੀਲ ਦਫ਼ਤਰਾਂ ਨਾਲ ਸਬੰਧਤ ਮਾਲ ਵਿਭਾਗ ਦੀਆਂ 6 ਅਤੇ ਟਰਾਂਸਪੋਰਟ ਵਿਭਾਗ ਦੀਆਂ 28 ਸੇਵਾਵਾਂ ਹੁਣ ਸਿੱਧੇ ਤੌਰ ’ਤੇ ਘਰ ਬੈਠੇ 1076 ਰਾਹੀਂ ਜਾਂ ਫੇਰ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾ ਦਿੱਤੀਆਂ ਹਨ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਈ-ਗਵਰਨੈਂਸ ਵਿੱਚ ਲਗਾਤਾਰ ਤੇਜ਼ੀ ਨਾਲ ਕੰਮ ਕਰਦੇ ਹੋਏ ਸੇਵਾ ਕੇਂਦਰਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ

                   ਡਿਪਟੀ ਕਮਿਸ਼ਨਰ ਡਾਪ੍ਰੀਤੀ ਯਾਦਵ ਨੇ ਮਾਲ ਵਿਭਾਗ ਸਬੰਧੀ ਸੇਵਾਵਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਲ ਵਿਭਾਗ ਦੀਆਂ 6 ਨਵੀਂਆਂ ਸੇਵਾਵਾਂ ਸੇਵਾ ਕੇਂਦਰ ਰਾਹੀਂ ਲਈਆਂ ਜਾ ਸਕਦੀਆਂ ਹਨ ਉਹਨਾਂ ਦੱਸਿਆ ਕਿ ਹੁਣ ਵਿਰਾਸਤ ਜਾਂ ਰਜਿਸਟਰੀ ਇੰਤਕਾਲਜਮ੍ਹਾਬੰਦੀ 'ਚ ਦਰੁਸਤੀ ਜਾਂ ਰਪਟ ਦਰਜਸਕ੍ਰਿਪਸ਼ਨ ਬੇਨਤੀ (ਤਬਦੀਲੀ ਮੈਸੇਜ ਰਾਹੀਂ ਜਾਣੂ ਹੋਣ ਲਈ)ਡਿਜੀਟਲ ਫ਼ਰਦ ਜਮ੍ਹਾਬੰਦੀ ਲੈਣ ਲਈ ਲੋਕਾਂ ਨੂੰ ਤਹਿਸੀਲ ਦਫ਼ਤਰ ਜਾਂ ਪਟਵਾਰੀ ਕੋਲ ਜਾਣ ਦੀ ਲੋੜ ਨਹੀਂ ਰਹੀ ਇਹ ਸਾਰੀਆਂ 34 ਸੇਵਾਵਾਂ ਪਟਿਆਲਾ ਵਾਸੀ ਜ਼ਿਲ੍ਹੇ ਦੇ 42 ਨੇੜਲੇ ਸੇਵਾ ਕੇਂਦਰ 'ਚ ਜਾ ਫੇਰ ਘਰ ਬੈਠੇ 1076 ਰਾਹੀ ਆਸਾਨੀ ਨਾਲ ਉਪਲਬਧ ਹਨ ਇਨ੍ਹਾਂ ਸੇਵਾਵਾਂ ਨਾਲ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਅਤੇ ਕੰਮ ਵੀ ਪੂਰੀ ਪਾਰਦਰਸ਼ਤਾ ਨਾਲ ਹੋਣਗੇ

                   ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੰਸ ਨਾਲ ਸਬੰਧਿਤ ਸੇਵਾਵਾਂ ਲਰਨਰ ਲਾਇਸੰਸ ਲਈ ਅਰਜ਼ੀਲਰਨਰ ਲਾਇਸੰਸ ਵਿੱਚ ਪਤਾ ਬਦਲਣਾਲਰਨਰ ਲਾਇਸੰਸ ਵਿੱਚ ਨਾਂ ਬਦਲਣਾਲਰਨਰ ਲਾਇਸੰਸ ਦੀ ਨਕਲ ਜਾਰੀਡਰਾਈਵਿੰਗ ਲਾਇਸੰਸ ਦੀ ਨਕਲ ਜਾਰੀਡਰਾਈਵਿੰਗ ਲਾਇਸੰਸ ਨਵਿਆਉਣਾ (ਟੈਸਟ ਦੀ ਲੋੜ ਨਹੀਂ)ਡਰਾਈਵਿੰਗ ਲਾਇਸੰਸ ਦੀ ਬਦਲੀਡਰਾਈਵਿੰਗ ਲਾਇਸੰਸ ਵਿੱਚ ਪਤਾ ਬਦਲਣਾਡਰਾਈਵਿੰਗ ਲਾਇਸੰਸ ਵਿੱਚ ਨਾਂ ਬਦਲਣਾਡਰਾਈਵਿੰਗ ਲਾਇਸੰਸ ਵਿੱਚ ਜਨਮ ਮਿਤੀ ਬਦਲਣਾਲਾਇਸੰਸ ਦੀ ਡਿਟੇਲ ਪ੍ਰਾਪਤੀਲਾਇਸੰਸ ਵਿੱਚ ਵਾਹਨ ਸ਼੍ਰੇਣੀ ਛੱਡਣੀਡਰਾਈਵਰ ਲਈ ਪਬਲਿਕ ਸਰਵਿਸ ਵਾਹਨ ਬੈਜਕੰਡਕਟਰ ਲਾਇਸੰਸ ਨਵਿਆਉਣਾਲਰਨਰ ਲਾਇਸੰਸ ਦੀ ਮਿਆਦ ਵਧਾਉਣਾ ਸ਼ਾਮਲ ਹਨ

                   ਉਨ੍ਹਾਂ ਦੱਸਿਆ ਕਿ ਆਰ.ਸੀ ਨਾਲ ਸਬੰਧਿਤ ਸੇਵਾਵਾਂ ਜਿਸ ਵਿੱਚ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਨਕਲ ਲਈ ਅਰਜ਼ੀਆਰ.ਸੀ ਲਈ ਐਨ.ਓ.ਸੀ. ਦੀ ਅਰਜ਼ੀਆਰ.ਸੀਵਿੱਚ ਪਤਾ ਬਦਲਣਾਫ਼ੀਸ ਦੇ ਕੇ ਆਰ.ਸੀਡੀਟੇਲ ਵੇਖਣਾਵਾਹਨ ਦੀ ਟਰਾਂਸਫ਼ਰ ਆਫ਼ ਆਨਰਸ਼ਿਪ (ਨਾਨ ਟਰਾਂਸਪੋਰਟ)ਮਾਲਕੀ ਤਬਦੀਲੀ ਮਾਮਲੇ ਵਿੱਚ ਲਾਈਫ਼ ਟਾਈਮ ਟੈਕਸ ਦੀ ਅਦਾਇਗੀਹਾਇਰ ਪਰਚੇਜ ਐਗਰੀਮੈਂਟ ਦੀ ਐਂਡੋਰਸਮੈਂਟਮੋਬਾਈਲ ਨੰਬਰ ਅੱਪਡੇਟ ਕਰਵਾਉਣਾਫਿਟਨੈੱਸ ਸਰਟੀਫਿਕੇਟ ਦੀ ਨਕਲਕਮਰਸ਼ੀਅਲ ਵਾਹਨਾਂ ਲਈ ਫਿਟਨੈੱਸ ਸਰਟੀਫਿਕੇਟ ਆਦਿ ਸੇਵਾਵਾਂ ਉਪਲਬਧ ਹਨ

Tags:

Advertisement

Latest News

ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ ਇਨੈਲੋ ਪ੍ਰਧਾਨ ਅਭੈ ਚੌਟਾਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਪੁੱਤਰ ਨੂੰ WhatsApp Voice ਨੋਟ ਭੇਜਿਆ
Chandigarh,17,JULY,2025,(Azad Soch News):- ਸੁਰੱਖਿਆ ਨੂੰ ਲੈ ਕੇ ਹਰਿਆਣਾ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਵਧ ਗਿਆ ਹੈ,ਇੰਡੀਅਨ ਨੈਸ਼ਨਲ ਲੋਕ...
ਖਾਲੀ ਪੇਟ ਪੀਓ 1 ਗਿਲਾਸ ਧਨੀਏ ਦਾ ਪਾਣੀ
ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਦੇ ਬੱਚਿਆਂ ਦੇ ਹਸਪਤਾਲ ‘ਚ ਲੱਗੀ ਭਿਆਨਕ ਅੱਗ
ਇਜ਼ਰਾਈਲੀ ਫੌਜ ਨੇ ਦਮਿਸ਼ਕ ਵਿਚ ਸੀਰੀਆ ਦੇ ਰੱਖਿਆ ਮੰਤਰਾਲੇ ਦੇ ਪ੍ਰਵੇਸ਼ ਦੁਆਰ ਦੇ ਨੇੜੇ ਹਮਲਾ ਕੀਤਾ
ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਘਰ ਧੀ ਨੇ ਜਨਮ ਲਿਆ
ਸੀਨੀਅਰ ਕਾਂਗਰਸੀ ਆਗੂ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਗੁੱਟ 'ਤੇ ਸੱਟ ਲੱਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-07-2025 ਅੰਗ 646