ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ0ਮਾਰਚ

 

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

 

 

 ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਹਨਾਂ ਨੂੰ ਲ਼ਾਇਲਾਜ ਬਿਮਾਰੀਆਂ ਲੱਗਣ ਦਾ ਡਰ ਰਹਿੰਦਾ ਹੈ । ਇਸ ਲਈ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆਂ ਕਰਵਾਉਣ ਲਈ ਸਕੂਲ ਆਰ ਓ ਸਿਸਟਮ ਲਈ ਗ੍ਰਾਂਟ ਆਪਣੇ ਅਖਤਿਆਰੀ ਕੋਟੇ ਵਿੱਚੋਂ ਜਾਰੀ ਕੀਤੀ । ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕਿਸੇ ਵੀ ਕਿਸਮ ਦੀ ਘਾਟ ਨਹੀਂ ਰਹਿਣ ਦਿਤੀ ਜਾਵੇਗੀ ।

 

ਇਸ ਮੌਕੇ ਮਨੋਜ ਕੁਮਾਰ ਬੀ ਪੀ ਓਸੰਤੋਸ਼ ਕੁਮਾਰੀ ਮੁੱਖ ਅਧਿਆਪਕਗੁਲਦੀਪ ਕੌਰਹਰਸ਼ਪਿੰਦਰ ਸਿੰਘਲਖਵਿੰਦਰ ਸਿੰਘਰੇਸ਼ਮ ਸਿੰਘ ਮੈਂਬਰਗੱਪਾਸੋਨੂੰਮੇਘ ਸਿੰਘਸਮੂਹ ਸਟਾਫ ਤੇ ਪਿੰਡ ਵਾਸੀ ਹਾਜ਼ਰ ਸਨ । 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ