ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਨਵੇਂ ਬਣੇ ਕੈਬਨਿਟ ਮੰਤਰੀ ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ 25 ਸਤੰਬਰ 2024—

                ਨਵੇਂ ਬਣੇ ਮਾਲਪੁਨਰਵਾਸ ਅਤੇ ਆਫ਼ਤ ਪ੍ਰਬੰਧਨਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਪੰਜਾਬ ਸ: ਹਰਦੀਪ ਸਿੰਘ ਮੁੰਡੀਆਂ ਆਪਣਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਬ ਵਿਖੇ ਨਤਮਸਤਕ ਹੋਏ ਅਤੇ ਪ੍ਰਮਾਤਮਾ ਕੋਲੋਂ ਅਰਦਾਸ ਕੀਤੀ ਕਿ ਉਹ ਉਨਾਂ ਨੂੰ ਬਲ ਬਖਸ਼ਣ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਸਕਣ।

                ਇਸ ਤੋਂ ਪਹਿਲਾਂ ਸ: ਮੁੰਡੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਖੇ ਪੁੱਜਣ ਤੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਨਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਜਿਸ ਉਪਰੰਤ ਨਵੇਂ ਬਣੇ ਕੈਬਨਿਟ ਮੰਤਰੀ ਸ: ਮੁੰਡੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ ਜਿੱਥੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉਨਾਂ ਨੂੰ ਜੀ ਆਇਆਂ ਕਿਹਾ ਗਿਆ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਭੇਟ ਕਰਕੇ ਉਨਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨਾਂ ਦੇ ਨਾਲ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।

ਮੱਥਾ ਟੇਕਣ ਉਪੰਰਤ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਮੁੰਡੀਆਂ ਨੇ ਕਿਹਾ  ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦਿੱਤੀ ਹੋਈ ਨਵੀਂ ਜਿੰਮੇਵਾਰੀ ਲਈ ਪ੍ਰਮਾਤਮਾ ਦਾ ਓਟ ਆਸਰਾ ਲਈ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ। ਉਨਾਂ ਕਿਹਾ ਕਿ ਉਹ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

                ਇਸ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਮੈਡਮ ਸ਼ਾਕਸ਼ੀ ਸਾਹਨੀਐਸ.ਡੀ.ਐਮ. ਸ: ਰਵਿੰਦਰ ਸਿੰਘ ਅਰੋੜਾਤਹਿਸੀਲਦਾਰ ਜਗਸ਼ੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Tags:

Advertisement

Advertisement

Latest News

ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
Chandigarh/Mohali,13,DEC,2025,(Azad Soch News):-   ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ। ਇਹ...
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ
ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ