ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ  ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਚੰਡੀਗੜ੍ਹ, 26 ਨਵੰਬਰ:

ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਨੇ ਸਿਹਤ ਸਟਾਫ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ, ਆਪਣੇ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਨੂੰ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਪ੍ਰਦਾਨ ਕਰਨ ਵਾਸਤੇ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ ਹੈ।
ਇਸ ਸਮਝੌਤਾ ‘ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ. ਪੰਜਾਬ ਘਨਸ਼ਿਆਮ ਥੋਰੀ ਅਤੇ ਫੀਲਡ ਜਨਰਲ ਮੈਨੇਜਰ ਇੰਡੀਅਨ ਬੈਂਕ ਸੰਦੀਪ ਕੁਮਾਰ ਗੋਸ਼ਲ ਵੱਲੋਂ ਹਸਤਾਖਰ ਕੀਤੇ ਗਏ।
ਛੂਤ ਦੀਆਂ ਬਿਮਾਰੀਆਂ ਦੇ ਇਲਾਜ ਨਾਲ ਜੁੜੇ ਜੋਖਮਾਂ ਬਾਰੇ ਗੱਲ ਕਰਦਿਆਂ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਟੇਟ ਹੈਲਥ ਸੋਸਾਇਟੀ ਨੇ ਇੱਕ ਮਜ਼ਬੂਤ ਮੈਡੀਕਲ ਬੀਮਾ ਪੈਕੇਜ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਭਾਈਵਾਲੀ ਕੀਤੀ ਹੈ। ਸੂਬੇ ਭਰ ਵਿੱਚ ਐਨ.ਐਚ.ਐਮ. ਪੰਜਾਬ ਅਧੀਨ ਜ਼ਰੂਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਲਗਭਗ 8,000 ਮੈਡੀਕਲ, ਪੈਰਾ-ਮੈਡੀਕਲ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲੇਗਾ।
ਉਨ੍ਹਾਂ ਕਿਹਾ ਕਿ ਇਸ ਪੈਕੇਜ ਵਿੱਚ ਪ੍ਰਤੀ ਕਰਮਚਾਰੀ 2 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਬੀਮਾ ਕਵਰੇਜ ਅਤੇ ਪ੍ਰਤੀ ਕਰਮਚਾਰੀ 40 ਲੱਖ ਰੁਪਏ ਤੱਕ ਦਾ ਗਰੁੱਪ ਐਕਸੀਡੈਂਟਲ ਡੈਥ ਇੰਸ਼ੋਰੈਂਸ ਕਵਰੇਜ ਸ਼ਾਮਲ ਹੈ।
ਇਹ ਪਹਿਲਕਦਮੀ ਐਨ.ਐਚ.ਐਮ. ਕਰਮਚਾਰੀਆਂ ਨੂੰ ਵਧੇਰੇ ਖਰਚਿਆਂ ਦੇ ਬੋਝ ਤੋਂ ਬਿਨਾਂ ਜ਼ਰੂਰੀ ਡਾਕਟਰੀ ਇਲਾਜ ਅਤੇ ਹਸਪਤਾਲ ਵਿੱਚ ਭਰਤੀ ਹੋਣ ਦੀ ਸਹੂਲਤ ਪ੍ਰਦਾਨ ਕਰੇਗੀ। ਇਸ ਬੀਮੇ ਦਾ ਕੁੱਲ ਅਨੁਮਾਨਿਤ ਖਰਚਾ ਪ੍ਰਤੀ ਸਾਲ 4 ਕਰੋੜ ਰੁਪਏ ਦੇ ਹਿਸਾਬ ਨਾਲ ਤਿੰਨ ਸਾਲਾਂ ਲਈ ਕੁੱਲ 12 ਕਰੋੜ ਰੁਪਏ ਬਣਦਾ ਹੈ ਜੋ ਕਿ ਇੰਡੀਅਨ ਬੈਂਕ ਵੱਲੋਂ ਕੀਤਾ ਜਾਵੇਗਾ। ਇਹ ਵਿਆਪਕ ਪਹੁੰਚ ਨਾ ਸਿਰਫ਼ ਕਰਮਚਾਰੀਆਂ ਦੀ ਸੰਤੁਸ਼ਟੀ ਨੂੰ ਵਧਾਉਂਦੀ ਹੈ, ਸਗੋਂ ਇੱਕ ਸਿਹਤਮੰਦ ਅਤੇ ਵਧੇਰੇ ਉਤਪਾਦਕ ਸਟਾਫ ਯਕੀਨੀ ਬਣਾਉਣ ਵਿੱਚ ਵੀ ਯੋਗਦਾਨ ਪਾਉਂਦੀ ਹੈ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ ਕਰਮਚਾਰੀਆਂ ਦੀ ਭਲਾਈ ਅਤੇ ਨਾਗਰਿਕਾਂ ਦੀ ਸਮੁੱਚੀ ਸਿਹਤ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Tags:

Advertisement

Latest News

100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप 100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप
*100 दिन के दूसरे कार्यकाल में मुख्यमंत्री नायब सिंह सैनी ने छोड़ी अमिट छाप* *कथनी-करनी एकै सार, जुल्म रहैया न...
'ਆਪ' ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ’ਚੋਂ 60 ਤੋਂ ਵੱਧ ਜਿੱਤੇਗੀ-ਰਾਜ ਸਭਾ ਮੈਂਬਰ ਸੰਜੇ ਸਿੰਘ
Haryana News: ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ 'ਚ 804 ਕਰੋੜ ਰੁਪਏ ਦਾ ਏਜੰਡਾ ਪਾਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ
ਨਵੀਂ ਵੰਦੇ ਭਾਰਤ ਟਰੇਨ ਲਾਂਚ ਲਈ ਤਿਆਰ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ H-1B ਵੀਜ਼ਾ ‘ਤੇ ਆਪਣੇ ਸਟੈਂਡ ਦਾ ਖੁਲਾਸਾ ਕੀਤਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643