ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ "ਨੌਕਰੀ ਮੇਲਾ 2026" ਦਾ ਆਯੋਜਨ ਕੀਤਾ

ਨਾਇਲਟ ਰੋਪੜ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ

ਰੂਪਨਗਰ, 13 ਮਾਰਚ: ਰਾਸ਼ਟਰੀ ਇਲੈਕਟ੍ਰੋਨਿਕੀ ਅਤੇ ਸੂਚਨਾ ਤਕਨਾਲੋਜੀ ਸੰਸਥਾ ਜੋ ਕਿ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨੀਕ ਮੰਤਰਾਲੇ ਦੇ ਅਧੀਨ ਇੱਕ ਡੀਮਡ ਟੂ ਬੀ ਯੂਨੀਵਰਸਿਟੀ ਹੈ, ਦੁਆਰਾ ਅੱਜ ਰੋਪੜ ਕੈਂਪਸ ਵਿਖੇ "ਨੌਕਰੀ ਮੇਲਾ 2026" ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। 
 
ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸੀ, ਜਿਸ ਰਾਹੀਂ ਨਾਮਵਰ ਕੰਪਨੀਆਂ ਅਤੇ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨੂੰ ਇੱਕ ਸਾਂਝਾ ਪਲੇਟਫਾਰਮ ਪ੍ਰਦਾਨ ਕੀਤਾ ਗਿਆ।
 
ਨਾਇਲਿਟ ਰੋਪੜ ਦੇ ਕਾਰਜਕਾਰੀ ਡਾਇਰੈਕਟਰ ਸ਼੍ਰੀ ਦੀਪਕ ਵਾਸਨ ਦੁਆਰਾ ਨੌਕਰੀ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਸ਼੍ਰੀ ਪ੍ਰਭਜੋਤ ਸਿੰਘ, ਜ਼ਿਲ੍ਹਾ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਅਧਿਕਾਰੀ (ਡੀ.ਈ.ਜੀ.ਟੀ.ਓ.), ਸ਼੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਧਿਕਾਰੀ, ਰੋਪੜ ਅਤੇ ਸ਼੍ਰੀ ਸੰਦੀਪ ਕੁਮਾਰ, ਉਪ-ਖੇਤਰੀ ਰੁਜ਼ਗਾਰ ਅਧਿਕਾਰੀ, ਡੀ.ਜੀ.ਈ., ਜਲੰਧਰ ਨੇ ਵੀ ਸ਼ਿਰਕਤ ਕੀਤੀ। 
 
ਸ਼੍ਰੀ ਵਾਸਨ ਨੇ ਸਮਾਗਮ ਵਿੱਚ ਆਪਣੇ ਸੰਬੋਧਨ ਦੌਰਾਨ ਮੇਗਾ ਨੌਕਰੀ ਮੇਲੇ ਦੇ ਆਯੋਜਨ ਦੇ ਉਦੇਸ਼ ਬਾਰੇ ਚਰਚਾ ਕੀਤੀ ਅਤੇ ਕਿਹਾ ਕਿ ਅਜਿਹੀ ਪਹਿਲਕਦਮੀਆਂ ਪੰਜਾਬ ਦੇ ਨੌਜਵਾਨਾਂ ਨੂੰ ਉਦਯੋਗ ਜਗਤ ਨਾਲ ਜੁੜਨ ਅਤੇ ਉਚਿਤ ਰੋਜ਼ਗਾਰ ਪ੍ਰਾਪਤ ਕਰਨ ਦਾ ਇੱਕ ਸ਼ਾਨਦਾਰ ਮੌਕਾ ਪ੍ਰਦਾਨ ਕਰਦੇ ਹਨ।
 
ਵੱਖ-ਵੱਖ ਖੇਤਰਾਂ ਦੀਆਂ ਕਈ ਕੰਪਨੀਆਂ ਨੇ ਨੌਕਰੀ ਮੇਲੇ ਵਿੱਚ ਹਿੱਸਾ ਲਿਆ ਅਤੇ ਵੱਖ-ਵੱਖ ਉਪਲਬਧ ਅਸਾਮੀਆਂ ਲਈ ਨੌਕਰੀ ਦੀ ਭਾਲ ਕਰ ਰਹੇ ਉਮੀਦਵਾਰਾਂ ਨਾਲ ਸੰਪਰਕ ਕੀਤਾ। ਇਸ ਸਮਾਗਮ ਵਿੱਚ ਵਿਦਿਆਰਥੀਆਂ, ਨਵੇਂ ਗ੍ਰੈਜੂਏਟਸ ਅਤੇ ਨੌਕਰੀ ਭਾਲ ਕਰ ਰਹੇ ਉਮੀਦਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ  ਅਤੇ ਆਪਣੇ ਰਜ਼ਿਊਮ ਜਮ੍ਹਾਂ ਕਰਵਾਏ ਅਤੇ ਕੰਪਨੀ ਦੇ ਪ੍ਰਤੀਨਿਧੀਆਂ ਨਾਲ ਸਿੱਧੀ ਗੱਲਬਾਤ ਕੀਤੀ।
 
ਇਸ ਸਮਾਗਮ ਵਿੱਚ 23 ਤੋਂ ਵੱਧ ਕੰਪਨੀਆਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਤਕਨੀਕੀ ਅਤੇ ਪੇਸ਼ਾਵਰ ਪਿਛੋਕੜ ਵਾਲੇ ਲਗਭਗ 500 ਉਮੀਦਵਾਰਾਂ ਦੇ ਇੰਟਰਵਿਊ ਕੀਤੇ ਗਏ। ਮੇਲੇ ਦੌਰਾਨ ਕਈ ਉਮੀਦਵਾਰਾਂ ਨੂੰ ਕੀਮਤੀ ਕਰੀਅਰ ਮਾਰਗਦਰਸ਼ਨ ਅਤੇ ਰੁਜ਼ਗਾਰ ਦੇ ਮੌਕੇ ਮਿਲੇ। ਖਾਸ ਤੌਰ ਤੇ 300 ਤੋਂ ਵੱਧ ਉਮੀਦਵਾਰਾਂ ਨੂੰ ਮੌਕੇ 'ਤੇ ਹੀ ਸ਼ਾਰਟਲਿਸਟ ਕੀਤਾ ਗਿਆ ਅਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ, ਜਿਸ ਨਾਲ ਇਹ ਸਮਾਗਮ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਬਹੁਤ ਸਫਲ ਸਾਬਿਤ ਹੋਇਆ।
 
ਇਹ ਪਹਿਲ ਕੌਸ਼ਲ ਵਿਕਾਸ, ਰੋਜ਼ਗਾਰ ਯੋਗਤਾ ਵਧਾਉਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਨ ਪ੍ਰਤੀ ਨਾਇਲਟ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨੌਕਰੀ ਮੇਲਾ ਕੁਸ਼ਲ ਉਮੀਦਵਾਰਾਂ ਅਤੇ ਉਦਯੋਗ ਜਗਤ ਦੀ ਲੋੜਾਂ ਵਿਚਕਾਰ ਸੰਬੰਧ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਇਆ। 

Advertisement

Latest News

ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ ਕਰਨ ਲਈ ਪੰਜਾਬ ਵਿੱਚ ਸਾਰੀਆਂ ਸਹੂਲਤਾਂ ਦੇਵੇਗੀ ‘ਆਪ’ ਸਰਕਾਰ
  ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਾਰਚ ਮੋਹਾਲੀ ਵਿਖੇ ਤਿੰਨ ਦਿਨ ਚੱਲਣ ਵਾਲੇ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ-2026 ਦੀ ਅੱਜ
.ਆਂਗਣਵਾੜੀ ਸੈਂਟਰਾਂ ਵਿੱਚ “ਆਂਗਣਵਾੜੀ ਓਲੰਪਿਕ ਖੇਡਾਂ–2026” ਦਾ ਆਯੋਜਨ
ਡਿਪਟੀ ਕਮਿਸ਼ਨਰ ਵਲੋਂ ਮਨਾਲ ਗਊਸ਼ਾਲਾ 'ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ
ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ
ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਖੇ ਰਿਪਬਲਿਕ ਆਫ਼ ਕੋਰੀਆ ਕੰਟਰੀ ਸੈਸ਼ਨ ਦੌਰਾਨ ਪੰਜਾਬ-ਕੋਰੀਆ ਦਰਮਿਆਨ ਵਧ ਰਹੀ ਉਦਯੋਗਿਕ ਭਾਈਵਾਲੀ ਨੂੰ ਕੀਤਾ ਗਿਆ ਉਜਾਗਰ
ਵਿਧਾਇਕ ਨਰਿੰਦਰ ਕੌਰ ਭਰਾਜ ਨੇ 08.27 ਕਰੋੜ ਰੁਪਏ ਦੇ ਸੜਕ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਏ