‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ : 38 ਹਜ਼ਾਰ ਤੋਂ ਵੱਧ ਨਸ਼ਾ ਤਸਕਰ 1714 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 1 ਦਸੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨੌਂ ਮਹੀਨੇ ਪੂਰੇ ਹੋ ਗਏ ਹਨ, ਜਿਸ ਦੌਰਾਨ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 26,256 ਐਫ਼.ਆਈ.ਆਰਜ਼ ਦਰਜ ਕੀਤੀਆਂ ਅਤੇ 38,687 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਹੈ, ਜਿਸ ਦੇ ਸਿੱਟੇ ਵਜੋਂ 1714 ਕਿਲੋਗ੍ਰਾਮ ਹੈਰੋਇਨ  ਬਰਾਮਦ ਹੋਈ ਹੈ।

ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਮੁਕੰਮਲ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ- ਕਮੇਟੀ ਦਾ ਗਠਨ ਵੀ ਕੀਤਾ ਹੈ।

1714 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੰਜਾਬ ਪੁਲਿਸ ਨੇ 561 ਕਿਲੋ ਅਫੀਮ, 266 ਕੁਇੰਟਲ ਭੁੱਕੀ, 40 ਕਿਲੋ ਚਰਸ, 556 ਕਿਲੋ ਗਾਂਜਾ, 21 ਕਿਲੋ ਆਈ.ਸੀ.ਈ., 42 ਲੱਖ ਨਸ਼ੀਲੀਆਂ ਗੋਲੀਆਂ ਅਤੇ 14.83 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

275ਵੇਂ ਦਿਨ, ਪੰਜਾਬ ਪੁਲਿਸ ਨੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.3 ਕਿਲੋ ਹੈਰੋਇਨ, 10 ਕੁਇੰਟਲ ਭੁੱਕੀ, 547 ਨਸ਼ੀਲੀਆਂ ਗੋਲੀਆਂ ਅਤੇ 5,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਉਨ੍ਹਾਂ ਕਿਹਾ ਕਿ 70 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 355 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ  ਨਾਲ ਰਾਜ ਭਰ ਵਿੱਚ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ , ਜਦੋਂ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 365 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ 18 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ  ਇਲਾਜ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...
‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ
ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ
ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ
ਰਾਜ ਪੱਧਰੀ ‘ਵੀਰ ਬਾਲ ਦਿਵਸ-2025’ ਦੌਰਾਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਕੀਤਾ ਦੂਜਾ ਸਥਾਨ ਪ੍ਰਾਪਤ
ਢੀਂਗਰੀ ਖੁੰਭ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਵਲੋਂ ਪਿੰਡ ਦਬੁਰਜੀ ਵਿਖੇ ਕੈਂਪ ਆਯੋਜਿਤ ਕੀਤਾ
ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਵਿਖੇ ਜਾਗਰੂਕਤਾ-ਕਮ-ਸਿਖਲਾਈ ਸੈਸ਼ਨ ਦਾ ਆਯੋਜਨ