ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮੰਡੀਆਂ ਵਿੱਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ –  ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਮਾਨਸਾ, 07 ਅਗਸਤ :

       ਡਿਪਟੀ ਕਮਿਸ਼ਨਰ ਮਾਨਸਾ ਸ੍ਰ. ਕੁਲਵੰਤ ਸਿੰਘ ਨੇ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖਰੀਦ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀਜਿਸ ਦੌਰਾਨ ਉਨ੍ਹਾਂ ਝੋਨੇ ਦੀ ਖਰੀਦ ਸਬੰਧੀ ਜ਼ਰੂਰੀ ਹਦਾਇਤਾਂ ਦਿੱਤੀਆਂ ਉਨ੍ਹਾਂ ਕਿਹਾ ਕਿ ਖ਼ਰੀਦ ਦੌਰਾਨ ਕਿਸਾਨਾਂ ਅਤੇ ਖਰੀਦ ਨਾਲ ਸਬੰਧਤ ਕਿਸੇ ਵੀ ਵਰਗ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ ਉਨ੍ਹਾਂ ਕਿਹਾ ਕਿ ਖਰੀਦ ਸਮੇਂ ਪੰਜਾਬ ਸਰਕਾਰ ਦੇ ਨਿਯਮਾਂ ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪਸੱਟ ਕੀਤਾ ਹੈ ਕਿ ਮੰਡੀਆਂ ਵਿੱਚੋਂ ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ

            ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਹੀ ਜ਼ਿਲ੍ਹੇ ਦੀਆਂ ਸਾਰੀਆਂ ਖਰੀਦ ਮੰਡੀਆਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਜਾਣ ਤਾਂ ਜੋ ਖਰੀਦ ਮੌਕੇ ਕੋਈ ਵੀ ਪ੍ਰੇਸ਼ਾਨੀ ਸਾਹਮਣੇ ਨਾ ਆਵੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਾਈਟਾਂਪੀਣ ਵਾਲਾ ਸਾਫ਼ ਪਾਣੀਸਾਫ਼-ਸਫ਼ਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਮਾਂ ਰਹਿੰਦੇ ਹੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ

            ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਪੁਰਜ਼ੋਰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸਵੱਛਤਾ ਲਈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।
            ਇਸ ਮੌਕੇ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨਗੁਰਲੀਨ ਕੌਰ ਆਈ..ਐਸਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰਮਨਦੀਪ ਸਿੰਘ ਮਾਨ ਅਤੇ ਸੈਕਟਰੀ ਮਾਰਕਿਟ ਕਮੇਟੀ ਜੈ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। 

Tags:

Advertisement

Advertisement

Latest News

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ* ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ*
ਚੰਡੀਗੜ੍ਹ, 7 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...
ਆਵਾਰਾ ਕੁੱਤਿਆਂ ਲਈ ਸ਼ੈਲਟਰ ਵਾਸਤੇ ਜਗ੍ਹਾ ਦੀ ਸ਼ਨਾਖਤ ਕਰਨ ਦੀ ਹਦਾਇਤ
ਨਵੇਂ ਭਰਤੀ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨੂੰ ਦਿੱਤੀ ਟ੍ਰੇਨਿੰਗ
ਮਾਲੇਰਕੋਟਲਾ ਨੇ ਇੰਡੀਆ ਇੰਟਰਨੈਸ਼ਨਲ ਸਾਇੰਸ ਫੈਸਟੀਵਲ ਵਿੱਚ ਦਿਖਾਇਆ ਕਮਾਲ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ ਤੇ ਹੋਰ ਜਨਤਕ ਥਾਵਾਂ 'ਤੇ ਜਾਗਰੂਕਤਾ ਲਈ ਪੈਂਫਲੇਟ ਵੰਡੇ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਿਆਂ ਖ਼ਿਲਾਫ਼ ਝੰਡਾ ਕੀਤਾ ਬੁਲੰਦ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ