ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਵਿਚ ਮੌਜੂਦ  ਖੇਤੀ ਮਸ਼ੀਨਰੀ ਵਰਤਣ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ: ਡਿਪਟੀ ਕਮਿਸ਼ਨਰ

 ਫਰੀਦਕੋਟ 26 ਸਤੰਬਰ 2024 (  ਜਿਲ੍ਹਾ ਫਰੀਦਕੋਟ ਵਿੱਚ ਸਾਲ 2024 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਵਿਚ ਕੀਤੇ ਗਏ ਫੈਸਲੇ ਮੁਤਾਬਕ ਲਗਾਤਾਰਤਾ ਵਿੱਚ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਕੋਲ ਮੌਜੂਦ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਵਾਲੇ ਛੋਟੇ ਕਿਸਾਨਾਂ ਤੋਂ ਕੋਈ ਮਸ਼ੀਨਰੀ ਦਾ ਕਿਰਾਇਆ ਨਹੀਂ ਵਸੂਲਿਆ ਜਾਵੇਗਾ।

 ਇਸ ਬਾਰੇ ਜਾਣਕਾਰੀ ਦਿੰਦਿਆਂ  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਵਿਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਾਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ ਪਰਾਲੀ ਸਾਂਭਣ ਲਈ ਖੇਤੀ ਮਸ਼ੀਨਰੀ 80% ਫੀਸਦੀ ਸਬਸਿਡੀ ਤੇ ਮੁੱਹਈਆ ਕਰਵਾਈ ਗਈ ਹੈ ਤਾਂ ਜੋ ਛੋਟੇ ਕਿਸਾਨ ਇਨਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਦੀ ਸੰਭਾਲ ਕਰ ਸਕਣ। ਉਨਾਂ ਦੱਸਿਆ ਕਿ ਛੋਟੇ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਕੀਤੇ ਗਏ ਫੈਸਲੇ ਅਨੁਸਾਰ ਛੋਟੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਮਸੀਨਰੀ ਵਰਤਣ ਦਾ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ ਪਰ ਜੇਕਰ ਵਰਤਦਿਆਂ ਕੋਈ ਟੁੱਟ ਭੱਜ ਹੁੰਦੀ ਹੈ ਤਾਂ ਸਬੰਧਤ ਕਿਸਾਨ ਵੱਲੋਂ ਮਸ਼ੀਨ ਠੀਕ ਕਰਵਾ ਕੇ ਸਹਿਕਾਰੀ ਸਭਾ ਜਾਂ ਪੰਚਾਇਤ ਨੂੰ ਵਾਪਿਸ ਕਰੇਗਾ ਤਾਂ ਜੋ ਹੋਰ ਕਿਸਾਨ ਵੀ ਵਰਤ ਸਕਣ।

ਉਨਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੀਆਂ ਸਹਿਕਾਰੀ ਸਭਾਵਾਂ ਵਿੱਚ ਕੁੱਲ 644 ਮਸ਼ੀਨਾ ਮੌਜੂਦ ਹਨ ਜਿਸ ਵਿੱਚੋਂ ਤਹਿਸੀਲ ਫਰੀਦਕੋਟ ਵਿੱਚ 172,ਤਹਿਸੀਲ ਕੋਟਕਪੂਰਾ ਵਿੱਚ 222 ਅਤੇ ਤਹਿਸੀਲ ਜੈਤੋਂ ਵਿੱਚ 250 ਮਸ਼ੀਨਾਂ ਹਨ । ਉਨਾਂ ਦੱਸਿਆ ਕਿ 51 ਗ੍ਰਾਮ ਪੰਚਾਇਤਾਂ ਕੋਲ 144 ਖੇਤੀ ਮਸ਼ੀਨਾਂ ਹਨ ਜਿਸ ਤੇ ਇਹੀ ਨਿਯਮ ਲਾਗੂ ਹੋਵੇਗਾ।ਉਨਾਂ ਦੱਸਿਆ ਕਿ ਇਹ ਖੇਤੀ ਮਸ਼ੀਨਰੀ ਨੂੰ ਕਿਰਾਏ ਉੱਤੇ ਲੈ ਕਿ ਜਾਣ ਲਈ 2.5 ਏਕੜ ਮਾਲਕੀ ਵਾਲੇ ਕਿਸਾਨਾਂ ਕੋਲੋਂ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ, 2.5 ਤੋਂ 5 ਏਕੜ ਵਾਲੇ ਕਿਸਾਨਾਂ ਤੋਂ ਵੀ ਕੋਈ ਕਿਰਾਇਆ ਨਹੀਂ ਵਸੂਲਿਆ ਜਾਵੇਗਾ ਪਰ ਜੇਕਰ ਉਹ ਨਾਲ ਟਰੈਕਟਰ ਲੈ ਕੇ ਜਾਂਦੇ ਹਨ ਤਾਂ ਉਸ ਦੇ ਡੀਜ਼ਲ ਦਾ ਕਿਰਾਇਆ ਵਸੂਲਿਆ ਜਾਵੇਗਾ ਅਤੇ 5 ਏਕੜ ਤੋਂ ਵੱਧ ਮਾਲਕੀ ਵਾਲੇ ਕਿਸਾਨਾਂ ਲਈ ਸਰਕਾਰੀ ਰੇਟ ਵਾਲਾ ਕਿਰਾਇਆ ਵਸੂਲਿਆ ਜਾਵੇਗਾ ।ਉਨਾਂ ਦੱਸਿਆ ਕਿ  ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ  ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਾਰੀਆਂ ਖੇਤੀ ਮਸ਼ੀਨਾਂ ਨੂੰ 28 ਸਤੰਬਰ ਤੱਕ ਚਾਲੂ ਹਾਲਤ ਵਿੱਚ ਕਰ ਲਿਆ ਜਾਵੇ ਅਤੇ 28 ਸਤੰਬਰ ਤੋਂ ਬਾਅਦ ਮਸ਼ੀਨਰੀ ਸੰਬੰਧੀ ਸਹਿਕਾਰੀ ਸਭਾਵਾਂ ਅਤੇ ਪੰਚਾਇਤਾਂ ਦੀ ਚੈਕਿੰਗ ਕੀਤੀ ਜਾਵੇਗੀ ।

ਉਨਾਂ ਛੋਟੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿਸ ਹਾਲਤ ਵਿਚ ਕਣਕ ਦੀ ਬਿਜਾਈ ਕਰਨ ਲਈ ਮਸ਼ੀਨ ਲੈਕੇ ਜਾਣ ਓਸੇ ਹਾਲਤ ਵਿਚ ਮਸ਼ੀਨ ਵਾਪਿਸ ਕਰਨ ਤਾਂ ਜੋ ਹੋਰ ਛੋਟੇ ਕਿਸਾਨ ਵੀ ਵਰਤ ਸਕਣ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਮਿੱਥੇ ਟੀਚੇ ਦੀ ਪੂਰਤੀ ਲਈ ਅਤੇ ਜ਼ਿਲਾ ਫਰੀਦਕੋਟ ਨੂੰ ਧੂੰਆਂ ਮੁਕਤ ਕਰਨ ਲਈ ਸਹਿਯੋਗ ਕੀਤਾ ਜਾਵੇ। ਜੇਕਰ ਕਿਸੇ ਤਰਾਂ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਬੰਧਤ ਖੇਤੀਬਾੜੀ ਅਧਿਕਾਰੀਆਂ ਉਪ ਰਜਿਸਟਰ ,ਸਕੱਤਰ ਸਹਿਕਾਰੀ ਸਭਾ ਜਾਂ  ਬੀ ਡੀ ਪੀ ਓ ਨਾਲ ਸੰਪਰਕ ਕੀਤਾ ਜਾਵੇ ਅਤੇ ਕਿਸੇ ਵੀ ਹਾਲਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

Tags:

Advertisement

Latest News

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਪੰਜਾਬ ਸਰਕਾਰ ਦੇ ਉਪਰਾਲੇ ਨੇ ਸੂਬੇ ਵਿੱਚ ਨਸ਼ਿਆ ਨੂੰ ਠੱਲ ਪਾਉਣ ਦੇ ਨਵੇ ਕੀਰਤੀਮਾਨ ਸਥਾਪਿਤ ਕੀਤੇ- ਡਾ.ਸੰਜੀਵ ਗੌਤਮ
ਸ੍ਰੀ ਅਨੰਦਪੁਰ ਸਾਹਿਬ 17 ਜੁਲਾਈ () ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੇ ਪੰਜਾਬ ਦੇ ਵਿੱਚ ਨਸ਼ਿਆ ਦੇ ਸੋਦਾਗਰਾਂ ਨੂੰ ਭਾਜੜਾ ਪਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸ੍ਰੀ ਹਰਪ੍ਰੀਤ ਸਿੰਘ ਕੋਟ ਜ਼ਿਲਾ ਤਰਨ ਤਾਰਨ ਦੇ ਮੀਡੀਆ ਇੰਚਾਰਜ ਨਿਯੁਕਤ
ਪੰਚਾਇਤੀ ਉਪ ਚੋਣਾਂ ਲਈ ਜ਼ਿਲ੍ਹੇ ‘ਚ ਆਖ਼ਰੀ ਦਿਨ 23 ਨਾਮਜ਼ਦਗੀ ਪੱਤਰ ਹੋਏ ਦਾਖਲ-ਜ਼ਿਲ੍ਹਾ ਚੋਣ ਅਫ਼ਸਰ
ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
‘ਯੁੱਧ ਨਸ਼ਿਆਂ ਵਿਰੁੱਧ’: ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
ਨਸ਼ੇ ਦੀ ਮੰਗ ਅਤੇ ਸਪਲਾਈ ਰੋਕਣ ਲਈ ਸਰਕਾਰ ਨੇ ਅਪਨਾਈ ਦੋਹਰੀ ਰਣਨੀਤੀ – ਵਿਧਾਇਕ ਮਾਲੇਰਕੋਟਲਾ
ਸਵੱਛ ਸਰਵੇਖਣ 2024-25 ਵਿੱਚ ਪੰਜਾਬ ਨੇ ਦਿਖਾਈ ਮਿਸਾਲੀ ਪ੍ਰਗਤੀ