ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ 'ਚ ਬਣੇ ਬੂਥਾਂ ਦਾ ਦੌਰਾ

ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ 'ਚ ਬਣੇ ਬੂਥਾਂ ਦਾ ਦੌਰਾ

ਤਰਨ ਤਾਰਨ, 11 ਜੁਲਾਈ - ਪੰਜਾਬ ਭਰ ਵਿੱਚ ਐਸ.ਆਈ.ਆਰ 2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਬੂਥ ਉੱਪਰ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਭਰ ਦੇ ਬੂਥਾਂ ਉੱਪਰ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਰੇਕ ਬੂਥ ਉੱਪਰ ਡਿਊਟੀ 'ਤੇ ਤਾਇਨਾਤ ਬੀ.ਐਲ.ਓ ਦੇ ਨਾਲ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ।

ਬੀ.ਐਲ.ਓ ਅਤੇ ਅਧਿਆਪਕਾਂ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੂਥਾਂ ਦਾ ਨਿਰੀਖਣ ਕੀਤਾ ਗਿਆ।

ਦੌਰੇ ਦੌਰਾਨ ਉਨ੍ਹਾਂ ਬੂਥਾਂ 'ਤੇ ਕੰਮ ਕਰ ਰਹੇ ਸਮੂਹ ਅਮਲੇ ਨਾਲ ਗੱਲਬਾਤ ਕੀਤੀ ਅਤੇ ਹਾਜ਼ਰ ਲੋਕਾਂ ਨੂੰ ਵੋਟ ਦੇ ਅਧਿਕਾਰ, ਵੋਟਰ ਸੂਚੀ ਦੀ ਸ਼ੁੱਧਤਾ ਅਤੇ ਨੈਤਿਕ ਵੋਟਿੰਗ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਹੋਣਾ ਚਾਹੀਦਾ ਹੈ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਨੂੰ ਆਪਣੀ ਵੋਟ ਜ਼ਰੂਰ ਬਣਵਾਉਣੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕੈਂਪਾਂ ਰਾਹੀਂ ਲੋਕਾਂ ਨੂੰ ਸਿੱਧੇ ਤੌਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਆਪਣੇ ਅਧਿਕਾਰ ਤੋਂ ਵਾਂਝਾ ਨਾ ਰਹੇ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਵੱਧ ਤੋਂ ਵੱਧ ਮਤਦਾਨ ਯਕੀਨੀ ਬਣਾਇਆ ਜਾ ਸਕੇ।

ਬੂਥਾਂ 'ਤੇ ਆਏ ਲੋਕਾਂ ਨੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਵੋਟਰ ਸੂਚੀ ਸਬੰਧੀ ਆਪਣੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਮਿਲ ਰਿਹਾ ਹੈ। 

Advertisement

Latest News

ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ ਸਿਹਤ ਵਿਭਾਗ ਬਰਨਾਲਾ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ
ਬਰਨਾਲਾ, 11 ਜੁਲਾਈ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੀਆਂ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਦਰਿਆਪੁਰ ਅਤੇ ਮੁਬਾਰਕਪੁਰ ਚੁੰਗਾ ਵਿਖੇ ਦਿਖਾਏ ਡਾਕੂਮੈਂਟਰੀ ਸ਼ੋਅ
ਐੱਸ.ਆਈ.ਆਰ.-2026 ਤਹਿਤ ਲੱਗੇ ਵਿਸ਼ੇਸ਼ ਕੈਂਪਾਂ ਦਾ ਵਧੀਕ ਮੁੱਖ ਚੋਣ ਅਫ਼ਸਰ ਨੇ ਕੀਤਾ ਅਚਨਚੇਤ ਨਿਰੀਖਣ
ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ 'ਚ ਬਣੇ ਬੂਥਾਂ ਦਾ ਦੌਰਾ
ਪੰਜਾਬ ਸਰਕਾਰ ਦਾ ਉਦੇਸ਼ ਹਰ ਸ਼ਰਧਾਲੂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣਾ: ਬੈਂਸ
ਰੰਗਲਾ ਪੰਜਾਬ-ਸਿਹਤਮੰਦ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ “ਸੀ.ਐੱਮ.ਦੀ.ਯੋਗਸ਼ਾਲਾ” : ਮੀਤ ਹੇਅਰ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ