ਸੰਯੁਕਤ ਕਿਸਾਨ ਮੋਰਚੇ ਦੀ ਸ਼ਿਕਾਇਤ ਤੇ ਹੰਸ ਰਾਜ ਨੂੰ ਨੋਟਿਸ ਜਾਰੀ
By Azad Soch
On
ਫ਼ਰੀਦਕੋਟ 19 ਮਈ,2024
ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਫ਼ਰੀਦਕੋਟ (09) ਸ੍ਰੀ ਵਿਨੀਤ ਕੁਮਾਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਹੰਸ ਰਾਜ ਹੰਸ ਨੂੰ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਇੱਕ ਨੋਟਿਸ ਜਾਰੀ ਕਰਦਿਆਂ 24 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ ।
ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਵੱਲੋਂ ਭਾਜਪਾ ਉਮੀਦਵਾਰ ਤੇ “ਭੜਕਾਊ” ਸ਼ਬਦਾਵਲੀ ਸਬੰਧੀ ਲਿਖਤੀ ਤੌਰ ਤੇ ਸ਼ਿਕਾਇਤ ਪ੍ਰਾਪਤ ਹੋਣ ਉਪਰੰਤ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ ।
ਜ਼ਿਕਰਯੋਗ ਹੈ ਕਿ ਮੋਰਚੇ ਦੇ ਅਹੁਦੇਦਾਰਾਂ ਨੇ ਭਾਜਪਾ ਉਮੀਦਵਾਰ ਤੇ ਪਿੰਡ ਬੀਹਲੇਵਾਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਿਤ ਹੁੰਦਿਆਂ ਕਥਿਤ ਤੌਰ ਤੇ ਕਿਸਾਨਾਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਉਣ ਵਾਲੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਗਿਆ ਸੀ ।
ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਉਕਤ ਉਮੀਦਵਾਰ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਨਾਲ ਇਲਾਕੇ ਦੀ ਅਮਨ-ਸ਼ਾਂਤੀ ਵੀ ਭੰਗ ਹੋਣ ਦਾ ਖਦਸ਼ਾ ਹੈ ।
Tags:
Related Posts
Latest News
ਯਸ਼ਸਵੀ ਜੈਸਵਾਲ ਜਲਦ ਕਰਨਗੇ ਵਨਡੇ 'ਚ ਡੈਬਿਊ
19 Jan 2025 05:48:23
New Mumabi, 19 JAN,2025,(Azad Soch News):- ਭਾਰਤੀ ਕ੍ਰਿਕਟ ਟੀਮ (Indian Cricket Ream) ਦੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਕਪਤਾਨ ਰੋਹਿਤ...