ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ

ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ। 

Advertisement

Latest News

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC) ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
ਆਪ' ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ 'ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ