ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ ਕਮਿਸ਼ਨਰ

ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ ਕਮਿਸ਼ਨਰ

ਮਾਨਸਾ, 5 ਨਵੰਬਰ
       ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ ਛੱਤ ਥੱਲੇ ਦੇਣ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਨਾਗਰਿਕਾਂ ਨੂੰ ਹੁਣ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਕਰਵਾਈਆਂ ਗਈਆਂ ਹਨ। 
       ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਮ ਲੋਕਾਂ ਦੀ ਸਹੂਲਤ ਲਈ ਫੇਸਲੈਸ ਆਰ ਟੀ ਓ ਸੇਵਾਵਾਂ ਸ਼ੁਰੂ ਕੀਤੀਆਂ ਹਨ।
     ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਹੁਣ ਸੇਵਾ ਕੇਂਦਰਾਂ ਰਾਹੀਂ ਜਾਂ ਟੌਲ-ਫ਼ਰੀ 1076 'ਤੇ ਸੰਪਰਕ ਕਰਕੇ ਟਰਾਂਸਪੋਰਟ ਵਿਭਾਗ ਦੇ ਆਪਣੇ ਕੰਮ ਕਰਵਾ ਸਕਦੇ ਹਨ। 
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਨਾਗਰਿਕਾਂ ਨੂੰ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਲਈ ਸਾਈਬਰ ਕੈਫੇ ਵਿੱਚ ਜਾ ਕੇ ਜਾਂ ਸਿੱਧਾ ਆਨਲਾਈਨ ਅਪਲਾਈ ਕਰਨਾ ਪੈਂਦਾ ਸੀ ਅਤੇ ਬਾਅਦ ਵਿੱਚ ਆਪਣੇ ਦਸਤਾਵੇਜ਼ਾਂ ਦੀ ਤਸਦੀਕ ਜਾਂ ਪੜਤਾਲ ਕਰਵਾਉਣ ਵਰਗੇ ਕੰਮਾਂ ਲਈ ਆਰ.ਟੀ.ਓ. ਦਫ਼ਤਰਾਂ ਦੇ ਗੇੜੇ ਲਗਾਉਣੇ ਪੈਂਦੇ ਸਨ ਅਤੇ ਹੁਣ ਇਹ ਸੇਵਾਵਾਂ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨਾਲ ਲੋਕਾ ਦੇ ਸਮੇਂ ਦੀ ਬੱਚਤ ਹੋਵੇਗੀ ਅਤੇ ਉਨ੍ਹਾਂ ਨੂੰ ਵਾਰ-ਵਾਰ ਆਰ.ਟੀ.ਓ. ਦਫ਼ਤਰ ਨਹੀਂ ਜਾਣਾ ਪਵੇਗਾ ਅਤੇ ਉਹ ਘਰ ਬੈਠੇ ਹੀ ਆਪਣੇ ਮੋਬਾਇਲ 'ਤੇ ਆਨਲਾਇਨ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ।
 ਜ਼ਿਕਰਯੋਗ ਹੈ ਕਿ ਇਨ੍ਹਾਂ ਸਹੂਲਤਾਂ ਵਿੱਚ ਲਰਨਿੰਗ ਲਾਈਸੰਸ, ਲਾਈਸੰਸ ’ਤੇ ਰਿਹਾਇਸ਼ੀ ਪਤੇ ਜਾਂ ਨਾਮ ‘ਚ ਤਬਦੀਲੀ, ਡੁਪਲੀਕੇਟ ਲਾਈਸੰਸ ਜਾਰੀ ਕਰਵਾਉਣਾ, ਡਰਾਈਵਿੰਗ ਲਾਈਸੰਸ, ਜਿਸ ਵਿੱਚ ਡਰਾਈਵਿੰਗ ਟੈਸਟ ਦੀ ਜ਼ਰੂਰਤ ਨਹੀਂ, ਨੂੰ ਰੀਨਿਊ ਕਰਵਾਉਣਾ, ਡਰਾਈਵਿੰਗ ਲਾਈਸੰਸ ਦੀ ਰਿਪਲੇਸਮੈਂਟ, ਜਨਮ ਮਿਤੀ ਵਿੱਚ ਸੋਧ, ਕੰਡਕਟਰ ਲਾਈਸੰਸ ਰੀਨਿਊ ਕਰਵਾਉਣਾ, ਲਰਨਿੰਗ ਲਾਈਸੰਸ ਦੀ ਮਿਆਦ ਵਿੱਚ ਵਾਧਾ ਕਰਨਾ, ਡੁਪਲੀਕੇਟ ਡਰਾਈਵਿੰਗ ਲਾਈਸੰਸ ਕਰਵਾਉਣਾ, ਡਰਾਈਵਰ ਲਈ ਪਬਲਿਕ ਸਰਵਿਸ ਵ੍ਹੀਕਲ ਬੈਚ ਜਾਰੀ ਕਰਵਾਉਣਾ, ਇੰਟਰਨੈਸ਼ਨਲ ਡਰਾਈਵਿੰਗ ਪਰਮਟ ਜਾਰੀ ਕਰਵਾਉਣਾ, ਡੁਪਲੀਕੇਟ ਆਰ.ਸੀ. ਲਈ ਅਰਜ਼ੀ ਦੇਣਾ, ਆਰ.ਸੀ. ‘ਤੇ ਪਤੇ ਵਿੱਚ ਤਬਦੀਲੀ, ਵਾਹਨ ਦੀ ਮਾਲਕੀ ਵਿੱਚ ਤਬਦੀਲੀ ਲਈ ਅਰਜ਼ੀ, ਵਾਧੂ ਲਾਈਫਟਾਈਮ ਟੈਕਸ ਦੀ ਅਦਾਇਗੀ, ਕਮਰਸ਼ੀਅਲ ਗੱਡੀਆਂ ਲਈ ਫਿਟਨਸ ਸਰਟੀਫਿਕੇਟ ਜਾਰੀ ਕਰਵਾਉਣਾ, ਹਾਇਰ-ਪਰਚੇਜ਼ ਐਗਰੀਮੈਂਟ ਦੀ ਮਿਆਦ ’ਚ ਵਾਧਾ ਜਾਂ ਰੱਦ ਕਰਵਾਉਣਾ ਆਦਿ ਸੇਵਾਵਾਂ ਮੁੱਖ ਤੌਰ 'ਤੇ ਸ਼ਾਮਲ ਹਨ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ