ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ 'ਜੰਗ ਰੋਕਣ' ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 28 ਮਾਰਚ 2026:

ਖਾੜੀ ਦੇਸ਼ਾਂ ਵਿੱਚ ਵੱਧ ਰਹੇ ਵਿਸ਼ਵਵਿਆਪੀ ਤਣਾਅ ਅਤੇ ਮੁੱਖ ਸਮੁੰਦਰੀ ਮਾਰਗਾਂ ਵਿੱਚ ਰੁਕਾਵਟ ਕਾਰਨ ਬਾਜ਼ਾਰਾਂ ਵਿੱਚ ਪੈਦਾ ਹੋਣ ਵਾਲੀ ਅਸਥਿਰਤਾ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਨੂੰ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰੀ ਉਠਾਉਣ ਅਤੇ ਦੇਸ਼ ਦੀ ਆਰਥਿਕ ਤੇ ਊਰਜਾ ਸੁਰੱਖਿਆ ਦੀ ਰਾਖੀ ਲਈ ਭਾਰਤ ਦੇ ਵਿਸ਼ਵਵਿਆਪੀ ਸਬੰਧਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਨ ਪਰ ਜੇਕਰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ ਤਾਂ ਮੌਜੂਦਾ ਹਾਲਾਤ ਦੇਸ਼ ਨੂੰ "ਵਿਸ਼ਵਚੇਲਾ" ਬਣਾਉਣ ਦਾ ਖਤਰਾ ਪੈਦਾ ਕਰ ਸਕਦੇ ਹਨ। 

ਪ੍ਰਧਾਨ ਮੰਤਰੀ ਵੱਲੋਂ ਮੁੱਖ ਮੰਤਰੀਆਂ ਨਾਲ ਬੁਲਾਈ ਗਈ ਹਾਲ ਹੀ ਵਿੱਚ ਹੋਈ ਵਰਚੁਅਲ ਮੀਟਿੰਗ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਾੜੀ ਮੁਲਕਾਂ ਵਿੱਚ ਜੰਗ ਵਰਗੀ ਸਥਿਤੀ ਨੇ ਦੁਨੀਆ ਭਰ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਸਮੁੰਦਰੀ ਮਾਰਗਾਂ ‘ਚ ਵਿਘਨ ਵਿਸ਼ਵ ਭਰ ਦੇ ਵਪਾਰ ਅਤੇ ਸਪਲਾਈ ਚੇਨਾਂ ਵਿੱਚ ਇੱਕ ਵੱਡੀ ਰੁਕਾਵਟ ਵਜੋਂ ਉੱਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਹਰੇਕ ਰਾਜ ਨੇ ਆਪਣੀਆਂ ਚਿੰਤਾਵਾਂ ਨੂੰ ਵਿਸਥਾਰ ਵਿੱਚ ਪੇਸ਼ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕੁਝ ਰਾਜ ਮਾਈਨਿੰਗ ਜਾਂ ਤੱਟਵਰਤੀ ਵਪਾਰ 'ਤੇ ਨਿਰਭਰ ਹਨ, ਪੰਜਾਬ ਦੀ ਆਰਥਿਕਤਾ ਖੇਤੀਬਾੜੀ, ਉਦਯੋਗ ਅਤੇ ਇਸਦੀ ਸਰਹੱਦੀ ਸਥਿਤੀ ਨਾਲ ਨੇੜਿਓਂ ਜੁੜੀ ਹੋਈ ਹੈ।

ਸਥਿਤੀ ਦੀ ਗੰਭੀਰਤਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸਮਾਂ ਹੈ ਜਦੋਂ ਪ੍ਰਧਾਨ ਮੰਤਰੀ ਨੂੰ ਅੱਗੇ ਹੋ ਕੇ ਜੰਗ ਰੋਕਣ ਵਿੱਚ ਜ਼ਿੰਮੇਵਾਰ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਵੱਖ-ਵੱਖ ਦੇਸ਼ਾਂ ਨਾਲ ਸਾਂਝੇ ਕੀਤੇ ਜਾਂਦੇ ਮਜ਼ਬੂਤ ਸਬੰਧਾਂ ਨੂੰ ਹੁਣ 140 ਕਰੋੜ ਭਾਰਤੀਆਂ ਦੇ ਹਿੱਤ ਵਿੱਚ ਵਰਤਿਆ ਜਾਣਾ ਚਾਹੀਦਾ ਹੈ।

ਪੰਜਾਬ ਦੀਆਂ ਚਿੰਤਾਵਾਂ, ਖਾਸ ਕਰ ਮੌਜੂਦਾ ਕਣਕ ਖਰੀਦ ਸੀਜ਼ਨ ਨਾਲ ਸਬੰਧਤ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਜਿਵੇਂ ਹੀ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਵੇਗੀ ਤਾਂ ਕੇਂਦਰ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਾ ਹੋਵੇ। ਬਾਲਣ ਸਪਲਾਈ ਵਿੱਚ ਕੋਈ ਵੀ ਵਿਘਨ ਸਿੱਧੇ ਤੌਰ 'ਤੇ ਕਿਸਾਨਾਂ, ਆਵਾਜਾਈ ਅਤੇ ਖਰੀਦ ਕਾਰਜਾਂ ਨੂੰ ਪ੍ਰਭਾਵਤ ਕਰੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਟਿੱਪਣੀ ਕੀਤੀ ਕਿ ਅਸੀਂ ਵਿਸ਼ਵਗੁਰੂ ਬਣਨ ਦੀ ਗੱਲ ਕਰਦੇ ਹਾਂ, ਪਰ ਜੋ ਅਸੀਂ ਦੇਖ ਰਹੇ ਹਾਂ, ਉਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਵਿਸ਼ਵਚੇਲਾ ਬਣ ਰਹੇ ਹਾਂ। ਇਹ ਭਾਰਤ ਲਈ ਆਪਣੀ ਵਿਸ਼ਵਵਿਆਪੀ ਸਥਿਤੀ ਨੂੰ ਠੋਸ ਕਾਰਵਾਈ ਵਿੱਚ ਬਦਲਣ ਦਾ ਸਮਾਂ ਹੈ ਜੋ ਆਪਣੇ ਲੋਕਾਂ ਦੀ ਰੱਖਿਆ ਕਰੇ। 
ਠੋਸ ਤਾਲਮੇਲ ਨਾਲ ਤੁਰੰਤ ਦਖ਼ਲ ਦੀ ਮੰਗ ਕਰਦੇ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਪਲਾਈ ਚੇਨਾਂ ਨੂੰ ਸਥਿਰ ਕਰਨ, ਨਿਰਵਿਘਨ ਬਾਲਣ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਦੇਸ਼ ਨੂੰ ਆਲਮੀ ਅਸਥਿਰਤਾ ਦੇ ਪ੍ਰਭਾਵ ਤੋਂ ਬਚਾਉਣ ਲਈ ਤੇਜ਼ੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। 

Advertisement

Latest News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ  ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ 
*ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ   ਗੋਲਡਨ...
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ
ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜਾਬ ਨੇ ਜੇਐਚਪੀਆਈਜੀਓ ਨਾਲ ਕੀਤੀ ਭਾਈਵਾਲੀ
140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ ਸੀਜ਼ਨ ਨੇੜੇ ਆਉਣ 'ਤੇ ਪੰਜਾਬ ਨੇ ਤੇਲ ਸਪਲਾਈ ਦੀ ਫੌਰੀ ਮੰਗ ਚੁੱਕੀ, ਕੇਂਦਰ ਤੁਰੰਤ ਕਾਰਵਾਈ ਕਰੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਚੱਲ ਰਹੇ ਸਕਿੱਲ ਅਤੇ ਰੋਜ਼ਗਾਰਮੁਖੀ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਇਲਾਕੇ ਦੇ ਨੌਜ਼ਵਾਨ - ਵਿਧਾਇਕ ਚੱਢਾ