ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਹੁਣ ਕਣਕ ਦੀ ਫਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ

ਬਠਿੰਡਾ, 3 ਅਪ੍ਰੈਲ : ਸਥਾਨਕ ਮੁੱਖ ਖੇਤੀਬਾੜੀ ਅਫਸਰ ਡਾਰਨਜੀਤ ਸਿੰਘ ਗਿੱਲ ਅਤੇ ਬਲਾਕ ਖੇਤੀਬਾੜੀ ਅਫਸਰਬਠਿੰਡਾ ਡਾਬਲਜਿੰਦਰ ਸਿੰਘ ਵੱਲੋਂ ਪਿੰਡ ਹਰਰਾਏਪੁਰਜੀਦਾ ਅਤੇ ਗਿੱਲ ਪੱਤੀ ਵਿਖੇ ਪਿਛਲੇ ਦਿਨੀਂ ਹੋਈ ਬਾਰਿਸ਼ ਨਾਲ ਪ੍ਰਭਾਵਿਤ ਕਣਕ ਦੇ ਖੇਤਾਂ ਦਾ ਸਰਵੇਖਣ ਕੀਤਾ ਗਿਆ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਸਰਵੇਖਣ ਦੌਰਾਨ ਪਾਇਆ ਕਿ ਜ਼ਿਆਦਾਤਰ ਖੇਤਾਂ ਵਿੱਚ ਕਣਕ ਦੀ ਸਲ ਠੀਕ ਹੈ ਟੀਮ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਕਣਕ ਦੀ ਸਲ ਤੇ ਕੋਈ ਸਪਰੇ ਕਰਨ ਜਾਂ ਪਾਣੀ ਲਗਾਉਣ ਦੀ ਲੋੜ ਨਹੀਂ ਹੈ ਮੌਕੇ ਤੇ ਮੌਜੂਦ ਕਿਸਾਨਾਂ ਨੇ ਕਣਕ ਦੇ ਚੰਗੇ ਝਾੜ ਹੋਣ ਦੀ ਉਮੀਦ ਪ੍ਰਗਟਾਈ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਵਾਢੀ ਹੋਣ ਪਰੰਤ ਕਣਕ ਦੇ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਨਾੜ ਨੂੰ ਜ਼ਮੀਨ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋ ਸਕੇ ਅਤੇ ਉਪਜਾਊ ਸ਼ਕਤੀ ਬਰਕਰਾਰ ਰਹੇ। ਇਸ ਤਰ੍ਹਾਂ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਦੇ ਨਾਲ-ਨਾਲ ਜ਼ਮੀਨ ਦੀ ਉਪਜ਼ਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ ਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਵੱਧ ਤੋਂ ਵੱਧ ਰਾਬਤਾ ਕਾਇਮ ਰੱਖਣ ਲਈ ਕਿਹਾ ਤਾਂ ਜੋ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਦਾ ਕਿਸਾਨ ਵੱਧ ਤੋਂ ਵੱਧ ਫਾਇਦਾ ਲੈ ਸਕਣ।

        ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾਬਲਜਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਅਗਲੇ ਸਾਲ ਕਣਕ ਦੀ ਬਿਜਾਈ ਲਈ ਘਰ ਦਾ ਬੀਜ ਹੀ ਤਿਆਰ ਕੀਤਾ ਜਾਵੇ ਤਾਂ ਜੋ ਖੇਤੀ ਖਰਚੇ ਘਟਾਏ ਜਾ ਸਕਣ। ਇਸ ਦੇ ਨਾਲ ਹੀ ਕਿਸਾਨਾਂ ਨੂੰ ਬੇਨਤੀ ਕੀਤੀ ਕਿ ਕੰਬਾਈਨ ਨਾਲ ਕਣਕ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੀਤੀ ਜਾਵੇ

        ਟੀਮ ਵਿੱਚ ਮੌਜੂਦ ਖੇਤੀਬਾੜੀ ਵਿਕਾਸ ਅਫਸਰ ਮਹਿਮਾ ਸਰਜਾ ਡਾਜਸਵਿੰਦਰ ਕੁਮਾਰ ਅਤੇ ਖੇਤੀਬਾੜੀ ਵਿਕਾਸ ਅਫਸਰ ਹਰਰਾਏਪੁਰ ਡਾਅਮਨਦੀਪ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨ੍ਹਾਂ ਕਣਕ ਦੇ ਖੇਤਾਂ ਵਿੱਚ ਗੁੱਲੀ ਡੰਡੇ ਦੇ ਨਦੀਨ ਮੌਜੂਦ ਹਨਉਨ੍ਹਾਂ ਨੂੰ ਪੁੱਟ ਕੇ ਖੇਤ ਵਿੱਚੋਂ ਬਾਹਰ ਕੱਢ ਦੇਣਾ ਚਾਹੀਦਾ ਹੈ ਤਾਂ ਜੋ ਅਗਲੇ ਸਾਲ ਆਉਣ ਵਾਲੀ ਕਣਕ ਦੀ ਸਲ ਵਿੱਚ ਗੁੱਲੀ ਡੰਡੇ ਦੇ ਵਾਧੇ ਨੂੰ ਰੋਕਿਆ ਜਾ ਸਕੇ।

 

Tags:

Advertisement

Latest News

2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ 2300 ਕਰੋੜ ਰੁਪਏ ਦੀ ਲਾਗਤ ਨਾਲ ‘ਮਾਲਵਾ ਨਹਿਰ’ ਬਣਾਉਣ ਬਾਰੇ ਮੁੱਖ ਮੰਤਰੀ ਦਾ ਦੂਰਅੰਦੇਸ਼ੀ ਫੈਸਲਾ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦੇਵੇਗਾ
ਸ੍ਰੀ ਮੁਕਤਸਰ ਸਾਹਿਬ, 27 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ‘ਮਾਲਵਾ ਨਹਿਰ’...
ਮੀਤ ਹੇਅਰ ਨੇ ਹਾਈਵੇਜ਼ ਪ੍ਰਾਜੈਕਟਾਂ ਦੇ ਤਿੰਨ ਅਹਿਮ ਭਖਦੇ ਮਸਲੇ ਨਿਤਿਨ ਗਡਕਰੀ ਕੋਲ ਉਠਾਏ
ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਵਧ ਰਹੀ ਤਪਸ਼ ਕਾਰਨ ਆ ਰਹੀਆਂ ਮੌਸਮੀ ਤਬਦੀਲੀਆਂ ਨੂੰ ਘੱਟ ਕਰਨ ਲਈ ਹਰੇਕ ਇਨਸਾਨ ਨੂੰ ਇਕ ਰੁੱਖ ਜ਼ਰੁਰ ਲਗਾਉਣਾ ਚਾਹੀਦਾ:ਮੁੱਖ ਖੇਤੀਬਾੜੀ ਅਫਸਰ
ਆਈਫੋਨ ਸਸਤੇ ਹੋਏ,ਐਪਲ ਨੇ ਘਟਾਈਆਂ ਇਨ੍ਹਾਂ 7 ਮਾਡਲਾਂ ਦੀਆਂ ਕੀਮਤਾਂ
ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਅੱਜ ਤੋਂ ਹਰਿਆਣਾ ਵਿਧਾਨ ਸਭਾ ਚੋਣ ਪ੍ਰਚਾਰ ਦੀ ਕਮਾਨ ਸੰਭਾਲੇਗੀ
ਪੰਜਾਬ ’ਚ ਬਣੇਗੀ ਨਵੀਂ ਮਾਲਵਾ ਨਹਿਰ,ਮੁੱਖ ਮੰਤਰੀ ਭਗਵੰਤ ਮਾਨ ਅੱਜ ਲੈਣਗੇ ਜਾਇਜ਼ਾ