ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਐਨ.ਆਰ.ਆਈ ਮੰਤਰੀ ਮੰਤਰੀ ਡਾ. ਰਵਜੋਤ ਨੇ ਤਿੰਨ  ਗ੍ਰਾਮ ਪੰਚਾਇਤਾਂ ਨੂੰ ਦਿੱਤੇ 17 ਲੱਖ ਰੁਪਏ ਦੇ ਚੈਕ

ਹੁਸ਼ਿਆਰਪੁਰ, 18 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ ਲੱਖ ਪਿੰਡ ਦੇਹਰੀਆ ਨੂੰ ਲੱਖ ਅਤੇ ਪਿੰਡ ਰਾਉਵਾਲ ਨੂੰ ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।

          ਪਿੰਡਾਂ ਦੀਆਂ ਪੰਚਾਇਤਾਂ ਨੂੰ ਚੈਕ ਦਿੰਦਿਆਂ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਲਾਮਿਸਾਲ ਵਿਕਾਸ ਕਰਦਿਆਂ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ‘ਤੇ ਤੋਰਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਕਦਮ, ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੇ ਸੁਧਾਰਾਂ, ਪੇਂਡੂ ਵਿਕਾਸ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕਰਨ ਤੋਂ ਇਲਾਵਾ ਬਿਜਲੀ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੀ ਲੋਕਪੱਖੀ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਉਦਯੋਗ ਨੂੰ ਹੁਲਾਰਾ ਦਿੱਤਾ ਗਿਆ ਹੈ ਅਤੇ ਪੰਜਾਬ ਵਿਚ ਨਵੇਂ ਨਿਵੇਸ਼ ਆ ਰਹੇ ਹਨ। ਉਨ੍ਹਾਂ ਨੇ ਪਿੰਡਾਂ ਦੀਆ ਪੰਚਾਇਤਾਂ ਨੂੰ ਭਰੋਸਾ ਦਿੱਤਾ ਕਿ ਆਉਂਦੇ ਸਮੇਂ ਵਿਚ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਗ੍ਰਾਂਟਾਂ ਦਿੱਤੀਆਂ ਜਾਣਗੀਆਂ।

ਕੈਪਸ਼ਨ: ਪੰਜਾਬ ਦੇ ਐਨ.ਆਰ.ਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈਕ ਦਿੰਦੇ ਹੋਏ। 

Advertisement

Latest News

ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ ਜੇ.ਡੀ. ਕਾਲਜ ਆਫ ਐਜੂਕੇਸ਼ਨ ਵਿਖੇ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ ਤਹਿਤ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 18 ਮਾਰਚ   ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਜ਼ਿੰਦਗੀ ਜਿੰਦਾਬਾਦ - ਨਸ਼ੇ ਨੂੰ ਨਾਹ, ਜ਼ਿੰਦਗੀ ਨੂੰ ਹਾਂ’ ਮੁਹਿੰਮ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਮ ਲੋਕ ਲਗਾਤਾਰ ਬਣਾ ਰਹੇ ਹਨ ਸਿਹਤ ਕਾਰਡ - ਡਿਪਟੀ ਕਮਿਸ਼ਨਰ
'ਯੁੱਧ ਨਸ਼ਿਆਂ ਵਿਰੁੱਧ': ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ 'ਤੇ ਚੱਲਿਆ ਬੁਲਡੋਜ਼ਰ
ਫੂਡ ਸੇਫਟੀ ਵਿੰਗ ਦੀ ਸਾਂਝੀ ਟੀਮ ਨੇ ਫਾਸਟ ਫੂਡ ਸਾਮਾਨ ਵੇਚਣ ਵਾਲਿਆਂ ਦੀ ਕੀਤੀ ਅਚਨਚੇਤ ਚੈਕਿੰਗ
ਪੰਜਾਬ ਸਰਕਾਰ ਖੇਤੀਬਾੜੀ ਖੇਤਰ ਵਿੱਚ ਨਵੀਨਤਾ, ਆਧੁਨਿਕ ਤਕਨਾਲੋਜੀ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ
ਸਰਕਾਰੀ ਕਾਲਜ ਰੋਪੜ ਦਾ 74ਵਾਂ ਸਾਲਾਨਾ ਖੇਡ ਸਮਾਰੋਹ ਸਫਲਤਾਪੂਰਵਕ ਸੰਪੰਨ
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਬਾਬਾ ਕਾਲਾ ਮਹਿਰ ਜੀ ਦੇ ਸਲਾਨਾ ਜੋੜ ਮੇਲੇ ਵਿੱਚ ਸ਼ਿਰਕਤ