ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ

ਸਿਹਤਮੰਦ ਜਿਉਣ ਲਈ ਪੌਸ਼ਟਿਕ ਆਹਾਰ ਜਰੂਰੀ : ਡਾ. ਰਿੰਕੂ ਚਾਵਲਾ

ਫਾਜਿਲਕਾ 5 ਸਤੰਬਰ

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ  ਕਾਰਜ਼ਕਾਰੀ ਸਿਵਲ ਸਰਜਨ ਡਾ ਏਰਿਕ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰੋਹਿਤ ਦੀ ਅਗਵਾਈ ਹੇਠ ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਓ ਪੀ ਡੀ ਬਲੋਕ ਵਿਖੇ ਰਾਸ਼ਟਰੀ ਪੌਸ਼ਟਿਕ ਸਪਤਾਹ ਮਨਾਇਆ ਗਿਆ।

ਬੱਚਿਆਂ ਦੇ ਮਾਹਰ ਡਾਕਟਰ ਰਿੰਕੂ ਚਾਵਲਾ ਨੇ ਦਸਿਆ ਕਿ ਪੌਸ਼ਟਿਕ ਆਹਾਰ ਸਿਹਤਮੰਦ ਜੀਵਨ ਦੀ ਨੀਂਹ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਸੰਤੁਲਿਤ ਖੁਰਾਕ ਲੈਣਾ ਜ਼ਿਆਦਾ ਜ਼ਰੂਰੀ ਹੈ। ਬਚਪਨ ਤੋਂ ਲੈ ਕੇ ਬੁਢਾਪੇ ਤੱਕ ਪੌਸ਼ਟਿਕ ਆਹਾਰ ਦਾ ਵਿਸ਼ੇਸ਼ ਮਹੱਤਵ ਹੈ। ਚੰਗੇ ਭੋਜਨ ਦੀ ਘਾਟ ਕਾਰਨ ਵਿਸ਼ਵ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਕੁਪੋਸ਼ਣ ਦਾ ਸ਼ਿਕਾਰ ਹੋ ਰਹੇ ਹਨ ਅਤੇ ਘੱਟ ਭਾਰ ਵਾਲੇ ਜਨਮ ਲੈ ਰਹੇ ਹਨ। ਇਸ ਲਈ ਰੋਜ਼ਾਨਾ ਦੀ ਖੁਰਾਕ ਨੂੰ ਧਿਆਨ ਵਿਚ ਰੱਖਦੇ ਹੋਏ ਦਾਲਾਂਹਰੀਆਂ ਪੱਤੇਦਾਰ ਸਬਜ਼ੀਆਂਤਾਜ਼ੇ ਫਲਦੁੱਧਦਹੀਂਲੱਸੀ ਅਤੇ ਸਲਾਦ ਦੀ ਭਰਪੂਰ ਵਰਤੋਂ ਕਰਨੀ ਚਾਹੀਦੀ ਹੈ।

ਡਾ ਮਨੀ ਗਰਗ ਨੇ ਦੱਸਿਆ ਕਿ ਮਨੁੱਖੀ ਖੁਰਾਕ ਵਿੱਚ ਸਬਜ਼ੀਆਂਫਲਅਨਾਜ ਅਤੇ ਪ੍ਰੋਟੀਨ ਦੀ ਭਰਪੂਰ ਮਾਤਰਾ ਦਾ ਸੰਤੁਲਿਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ ਦੀ ਖੁਰਾਕ ਵਿੱਚ ਦੁੱਧ ਜਾਂ ਦੁੱਧ ਤੋਂ ਬਣੇ ਪਦਾਰਥਹਰੀਆਂ ਸਬਜ਼ੀਆਂ ਅਤੇ ਦਾਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਬੱਚਿਆਂਗਰਭਵਤੀ ਔਰਤਾਂ ਅਤੇ ਹੋਰ ਲੋਕਾਂ ਨੂੰ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਸ ਮੌਕੇ ਮਾਸ ਮੀਡੀਆ ਅਫਸਰ ਵਿਨੋਦ ਕੁਮਾਰਗਰਮੀ ਸਿੰਘਦਿਵੇਸ਼ ਕੁਮਾਰ ਸੁਖਦੇਵ ਸਿੰਘ ਮੌਜੂਦ ਸਨ।

Tags:

Advertisement

Latest News

ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ! ਤਾਰਕ ਮਹਿਤਾ ਦੇ ਗੁਰੂਚਰਨ ਸਿੰਘ ਰਿਐਲਿਟੀ ਸ਼ੋਅ ਬਿੱਗ ਬੌਸ 18 'ਚ ਆਉਣਗੇ ਨਜ਼ਰ!
New Mumbai,04 OCT,2024,(Azad Soch News):- ਇਸ ਸਮੇਂ ਸਲਮਾਨ ਖਾਨ ਦੇ ਵਿਵਾਦਿਤ ਰਿਐਲਿਟੀ ਸ਼ੋਅ ਬਿੱਗ ਬੌਸ 18 (Reality Show Bigg Boss...
ਭਾਰਤ ਅਤੇ ਬੰਗਲਾਦੇਸ਼ T-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਨੂੰ ਲੈ ਕੇ ਤਿਆਰੀਆਂ ਮੁਕੰਮਲ
5,000 ਰੁਪਏ ਰਿਸ਼ਵਤ ਲੈਂਦਾ ਮਾਲ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ
ਈ-ਸਿਗਰਟ ਜਾਨਲੇਵਾ ਹੋ ਸਕਦੀ ਹੈ: ਸਿਵਲ ਸਰਜਨ ਡਾ ਕਿਰਨਦੀਪ ਕੌਰ
ਕੇਂਦਰੀ ਵਿਧਾਨ ਸਭਾ ਹਲਕੇ ਦੀ ਕੋਈ ਵੀ ਸੜਕ ਅਧੂਰੀ ਨਹੀਂ ਰਹੇਗੀ : ਵਿਧਾਇਕ ਡਾ ਅਜੈ ਗੁਪਤਾ
ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸ਼੍ਰੀ ਪਰਦੀਪ ਕੁਮਾਰ ਨੂੰ ਮਾਨਸਾ ਵਿਖੇ ਕੀਤਾ ਆਬਜ਼ਰਵਰ ਵਜੋਂ ਨਿਯੁਕਤ