28 ਕਰੋੜ ਦੇ ਪ੍ਰੋਜੈਕਟ ਨਾਲ 2500 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ

28 ਕਰੋੜ ਦੇ ਪ੍ਰੋਜੈਕਟ ਨਾਲ 2500 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ

ਮੁੱਦਕੀ ਦੇ ਘਰ ਘਰ ਪਹੁੰਚੇਗਾ ਸਾਫ ਪੀਣ ਵਾਲਾ ਨਹਿਰੀ ਪਾਣੀ- ਵਿਧਾਇਕ ਦਹੀਯਾ

 

28 ਕਰੋੜ ਦੇ ਪ੍ਰੋਜੈਕਟ ਨਾਲ 2500 ਘਰਾਂ ਤੱਕ ਪਹੁੰਚੇਗਾ ਨਹਿਰੀ ਪਾਣੀ

 

ਅਗਲੇ ਮਹੀਨੇ ਪ੍ਰੋਜੈਕਟ ਦਾ ਰੱਖਿਆ ਜਾਵੇਗਾ ਨੀਂਹ ਪੱਥਰ

 

ਮੁੱਦਕੀ (ਫਿਰੋਜ਼ਪੁਰ) 19 ਅਪ੍ਰੈਲ 2025 ( ਸੁਖਵਿੰਦਰ ਸਿੰਘ ):- ਫਿਰੋਜਪੁਰ ਦਿਹਾਤੀ ਹਲਕਾ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਇਆ ਜਾਏਗਾ। ਇਸ ਸਬੰਧੀ ਪ੍ਰੋਜੈਕਟ ਨੂੰ ਫਾਈਨਲ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਅਗਲੇ ਮਹੀਨੇ ਇਸ ਪ੍ਰੋਜੈਕਟ ਦਾ ਨੀਹ ਪੱਥਰ ਵੀ ਰੱਖਿਆ ਜਾਵੇਗਾ। 

 

ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸਾਹਿਬ ਜੀ ਦੀ ਅਗਵਾਈ ਹੇਠ ਅਤੇ ਲੋਕਲ ਬਾਡੀ ਮੰਤਰੀ ਡਾ ਰਵਜੋਤ ਜੀ ਦੀ ਰਹਿਨੁਮਾਈ ਹੇਠ ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਵਿਧਾਇਕ ਦਹੀਯਾ ਵਲੋਂ ਅਪਣੇ ਦਫਤਰ ਵਿਖੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਐਸਡੀਓ ਗੁਲਸ਼ਨ ਗਰੋਵਰ ਨਾਲ ਬੈਠ ਕੇ ਪੂਰੇ ਪ੍ਰੋਜੈਕਟ ਦੇ ਵਿਚਾਰ ਚਰਚਾ ਕੀਤੀ ਗਈ।

 

 ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਅੰਮ੍ਰਿਤ ਯੋਜਨਾ ਅਧੀਨ ਬਣਨ ਵਾਲੇ ਇਸ ਪ੍ਰੋਜੈਕਟ ਲਈ ਸਰਹੰਦ ਨਹਿਰ ਤੋਂ ਕਰੀਬ 12 ਕਿਲੋਮੀਟਰ ਦੀ ਪਾਈਪ ਲਾਈਨ ਰਾਹੀਂ ਨਹਿਰੀ ਪਾਣੀ ਫਰੀਦਕੋਟ ਮੁਦਕੀ ਰੋਡ ਤੇ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਤੱਕ ਲਿਜਾਇਆ ਜਾਏਗਾ। ਹਰ ਘਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 33 ਕਿਲੋਮੀਟਰ ਵਾਟਰ ਡਿਸਟਰੀਬਿਊਸ਼ਨ ਪਾਈਪ ਲਾਈਨ ਪਾਈ ਜਾਵੇਗੀ। ਇਹ ਮੁਕੰਮਲ ਪ੍ਰੋਜੈਕਟ ਦੋ ਚਰਨਾਂ ਵਿੱਚ ਕੰਪਲੀਟ ਹੋਵੇਗਾ। ਵਿਧਾਇਕ ਰਜਨੀਸ਼ ਦਹੀਆ ਨੇ ਦੱਸਿਆ ਕਿ ਕਰੀਬ ਸਾਢੇ ਤਿੰਨ ਏਕੜ ਰਕਬੇ ਵਿੱਚ ਨਹਿਰੀ ਪਾਣੀ ਨੂੰ ਪੀਣ ਯੋਗ ਸਾਫ ਪਾਣੀ ਵਿੱਚ ਤਬਦੀਲ ਕਰਨ ਵਾਸਤੇ ਵਾਟਰ ਟਰੀਟਮੈਂਟ ਪਲਾਂਟ ਬਣਾਇਆ ਜਾਵੇਗਾ। 

 

ਉਨ੍ਹਾਂ ਦੱਸਿਆ ਕਿ ਹਲਕੇ ਦੀ ਤਰੱਕੀ ਅਤੇ ਲੋਕਾਂ ਦੀ ਸੇਵਾ ਲਈ ਉਹ ਹਮੇਸ਼ਾ ਹੀ ਯਤਨਸ਼ੀਲ ਹਨ। ਇਸ ਪ੍ਰੋਜੈਕਟ ਤੋਂ ਪਹਿਲਾਂ ਵੀ ਮੁੱਦਕੀ ਵਿੱਚ ਕਰੋੜਾਂ ਰੁਪਏ ਦੇ ਸੀਵਰੇਜ ਪਾਉਣ ਦਾ ਪ੍ਰੋਜੈਕਟ ਚੱਲ ਰਿਹਾ ਹੈ। ਸੀਵਰੇਜ ਪ੍ਰਾਜੈਕਟ ਮੁਕੰਮਲ ਹੋਣ ਤੋਂ ਬਾਅਦ ਮੁੱਦਕੀ ਵਾਸੀਆਂ ਨੂੰ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਤੋਂ ਨਿਜਾਤ ਮਿਲੇਗੀ।

Tags:

Advertisement

Advertisement

Latest News

ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ ਡਿਪਟੀ ਕਮਿਸ਼ਨਰ ਵਲੋਂ ਨਾਗਰਿਕ ਸੇਵਾਵਾਂ ’ਚ ਜ਼ੀਰੋ ਪੈਂਡੇਂਸੀ ਯਕੀਨੀ ਬਣਾਉਣ ਦੀਆਂ ਹਦਾਇਤਾਂ
ਜਲੰਧਰ, 14 ਦਸੰਬਰ :                               ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨਾਗਰਿਕ ਸੇਵਾਵਾਂ ਮੁਹੱਈਆ...
ਪੰਜਾਬ ਨੇ ਰਾਸ਼ਟਰੀ ਊਰਜਾ ਸੰਭਾਲ ਪੁਰਸਕਾਰਾਂ-2025 ਦੇ ਸੂਬਿਆਂ ਦੀ ਕਾਰਗੁਜ਼ਾਰੀ ਵਰਗ ਵਿਚ ਦੇਸ਼ ਭਰ ਵਿਚੋਂ ਦੂਜਾ ਸਥਾਨ ਕੀਤਾ ਹਾਸਲ
ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ/ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਵੋਟਰਾਂ ਦਾ ਕੀਤਾ ਧੰਨਵਾਦ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਵਿਧਾਇਕ ਡਾ. ਅਜੇ ਗੁਪਤਾ ਨੇ ਦੋ ਵਾਰਡਾਂ ਵਿੱਚ ਗਲੀਆਂ ਦੀ ਉਸਾਰੀ ਲਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਰਾਏਸਰ ਪਟਿਆਲ ਪਿੰਡ ਦੇ ਬੂਥ ਨੰਬਰ 20 ‘ਤੇ ਬੈਲਟ ਪੇਪਰਾਂ ਦੀ ਛਪਾਈ ਗ਼ਲਤ ਹੋਣ ਕਰਕੇ ਪੰਚਾਇਤ ਸੰਮਤੀ ਜ਼ੋਨ ਦਾ ਮਤਦਾਨ ਮੁਲਤਵੀ