’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 101 ਵੇਂ ਦਿਨ ਪੰਜਾਬ ਪੁਲਿਸ ਵੱਲੋਂ 152 ਨਸ਼ਾ ਤਸਕਰ ਗ੍ਰਿਫ਼ਤਾਰ; 1.6 ਕਿਲੋ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 10 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 101ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 152 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 3.56 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 101 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,886 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 519 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 114 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 564 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।images (6)

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ