'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

'ਯੁੱਧ ਨਸ਼ਿਆਂ ਵਿਰੁੱਧ': 216ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.3 ਕਿਲੋਗ੍ਰਾਮ ਹੈਰੋਇਨ, 3.1 ਕਿਲੋਗ੍ਰਾਮ ਅਫੀਮ ਸਮੇਤ 47 ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ, 3 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐਫਆਈਆਰਜ਼ ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਥੁਰਾ ਵਿੱਚ ਕਿਸ਼ਤੀ ਪਲਟਣ ਕਾਰਨ ਸ਼ਰਧਾਲੂਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ; 10 ਅਪ੍ਰੈਲ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਥੁਰਾ ਨੇੜੇ ਯਮੁਨਾ ਨਦੀ ਵਿੱਚ ਜਗਰਾਉਂ ਦੇ ਸ਼ਰਧਾਲੂਆਂ...
ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ
ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ
ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਾਜ ਚੋਣ ਕਮਿਸ਼ਨ ਵੱਲੋਂ 9 ਨਗਰ ਨਿਗਮਾਂ ਅਤੇ 104 ਨਗਰ ਕੌਂਸਲਾਂ ਲਈ ਆਮ/ਜ਼ਿਮਨੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸੋਧ ਲਈ ਪ੍ਰਕਿਰਿਆ ਦੀ ਸ਼ੁਰੂਆਤ
ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ