’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 73ਵੇਂ ਦਿਨ ਪੰਜਾਬ ਪੁਲਿਸ ਵੱਲੋਂ 156 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 13 ਮਈ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 156 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 16 ਕਿਲੋ ਅਫ਼ੀਮ, 5.38 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 73 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 10802 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 97 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 601 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 109 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 613 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 115 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags:

Advertisement

Latest News

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 10-11-2025 ਅੰਗ 494
ੴ ਸਤਿਗੁਰ ਪ੍ਰਸਾਦਿ ਗੂਜਰੀ ਮਹਲਾ ੪ ਘਰੁ ੩ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ...
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਪ੍ਰਸਿੱਧ ਇਲੈਕਟ੍ਰਿਕ ਕਾਰ ਨਿਰਮਾਤਾ ਕੰਪਨੀ ਟੇਸਲਾ ਨੂੰ ਹਰਿਆਣਾ ਵਿੱਚ ਕਾਰ ਨਿਰਮਾਣ ਪਲਾਂਟ ਸਥਾਪਤ ਕਰਨ ਲਈ ਸੱਦਾ ਦਿੱਤਾ ਹੈ
ਮੋਹਾਲੀ ਦੇ ਜ਼ੀਰਕਪੁਰ ਵਿੱਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ
'ਯੁੱਧ ਨਸ਼ਿਆਂ ਵਿਰੁੱਧ’ ਦੇ 253ਵੇਂ ਦਿਨ ਪੰਜਾਬ ਪੁਲਿਸ ਵੱਲੋਂ 700 ਗ੍ਰਾਮ ਹੈਰੋਇਨ ਅਤੇ 58,000 ਰੁਪਏ ਡਰੱਗ ਮਨੀ ਸਮੇਤ 106 ਨਸ਼ਾ ਤਸਕਰ ਕਾਬੂ
ਅੰਮ੍ਰਿਤਸਰ, ਫਿਰੋਜ਼ਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿਖੇ 11 ਨਵੰਬਰ ਨੂੰ ਕਰਵਾਏ ਜਾਣਗੇ ਲਾਈਟ ਐਂਡ ਸਾਊਂਡ ਸ਼ੋਅ : ਤਰੁਨਪ੍ਰੀਤ ਸਿੰਘ ਸੌਂਦ
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਚਰਨ-ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਸੰਗਤ ਨੂੰ ਅਧਿਆਤਮਕ ਰੰਗ ਨਾਲ ਕਰ ਰਹੇ ਨਿਹਾਲ