ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਨਵੀਂ ਦਿੱਲੀ/ਪੰਜਾਬ, 20 ਮਈ     ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਕੋਈ ਕਿਰਾਇਆ ਨਹੀਂ ਲੱਗੇਗਾ। ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਸੀਐਮ ਭਗਵੰਤ ਸਿੰਘ ਮਾਨ ਨੇ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਤਾਂ ਜੋ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਦਿੱਕਤ ਨਾ ਆਵੇ। ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਨੀਟ ਪ੍ਰੀਖਿਆਰਥੀਆਂ ਦਾ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ 20, 21 ਅਤੇ 22 ਜੂਨ ਤੱਕ ਕੋਈ ਕਿਰਾਇਆ ਨਹੀਂ ਲੱਗੇਗਾ। ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਫ਼ਰ ਕਰਨ ਵਾਲੇ ਸਾਰੇ ਵਿਦਿਆਰਥੀ ਆਪਣਾ ਐਡਮਿਟ ਕਾਰਡ ਦਿਖਾਉਣ, ਤਾਂ ਜੋ ਉਨ੍ਹਾਂ ਨੂੰ ਟਿਕਟ ਨਾ ਲੈਣੀ ਪਵੇ।

ਭਗਵੰਤ ਸਿੰਘ ਮਾਨ ਨੇ ਐਕਸ 'ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਕਈ ਗਰੀਬ ਬੱਚੇ ਨੀਟ ਦੀ ਪ੍ਰੀਖਿਆ ਦਿੰਦੇ ਹਨ। ਉਨ੍ਹਾਂ ਕੋਲ ਸੈਂਟਰ ਜਾਣ ਲਈ ਕਿਰਾਏ ਦੇ ਪੈਸੇ ਵੀ ਨਹੀਂ ਹੁੰਦੇ। ਅਜੇ ਜਦੋਂ ਕੇਜਰੀਵਾਲ ਜੀ ਨੇ ਨੀਟ ਦੇ ਬੱਚਿਆਂ ਨਾਲ ਗੱਲਬਾਤ ਕੀਤੀ ਤਾਂ ਬੱਚਿਆਂ ਨੇ ਮਦਦ ਦੀ ਮੰਗ ਕੀਤੀ। 21 ਜੂਨ ਨੂੰ ਨੀਟ ਦੀ ਪ੍ਰੀਖਿਆ ਹੈ। ਇਸ ਲਈ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ 20, 21 ਅਤੇ 22 ਜੂਨ ਨੂੰ ਪੰਜਾਬ ਰੋਡਵੇਜ਼ ਦੀਆਂ ਸਾਰੀਆਂ ਬੱਸਾਂ ਵਿੱਚ ਨੀਟ ਦੀ ਪ੍ਰੀਖਿਆ ਦੇਣ ਜਾ ਰਹੇ ਸਾਰੇ ਬੱਚਿਆਂ ਦਾ ਕਿਰਾਇਆ ਮੁਫ਼ਤ ਹੋਵੇਗਾ। ਬੱਸ ਆਪਣਾ ਐਡਮਿਟ ਕਾਰਡ ਦਿਖਾ ਦਿਓ, ਤੁਹਾਡੀ ਟਿਕਟ ਨਹੀਂ ਲੱਗੇਗੀ। ਪ੍ਰਮਾਤਮਾ ਤੁਹਾਨੂੰ ਸਫ਼ਲਤਾ ਬਖਸ਼ੇ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨੀਟ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਤਣਾਅ ਵਿੱਚ ਜੀ ਰਹੇ ਬੱਚਿਆਂ ਨਾਲ ਦੂਜੀ ਵਾਰ ਸੋਸ਼ਲ ਮੀਡੀਆ ਰਾਹੀਂ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਨੀਟ ਪ੍ਰੀਖਿਆਰਥੀਆਂ ਨੂੰ ਆਪਣੀਆਂ ਭਾਵਨਾਵਾਂ ਅਤੇ ਨੀਟ ਵਿੱਚ ਪਾਰਦਰਸ਼ਤਾ ਲਿਆਉਣ ਬਾਰੇ ਸੁਝਾਅ ਦੇਣ ਦੀ ਅਪੀਲ ਕੀਤੀ ਸੀ। ਅਰਵਿੰਦ ਕੇਜਰੀਵਾਲ ਦੇ ਇਸ ਸੰਦੇਸ਼ ਨੂੰ ਮੰਗਲਵਾਰ ਤੱਕ 50 ਲੱਖ ਤੋਂ ਵੱਧ ਲੋਕਾਂ ਨੇ ਦੇਖਿਆ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਆਪਣੀਆਂ ਭਾਵਨਾਵਾਂ ਅਤੇ ਸੁਝਾਅ ਵੀ ਭੇਜੇ ਸਨ। ਕੁਝ ਵਿਦਿਆਰਥੀਆਂ ਨੇ ਆਪਣੇ ਘਰ ਦੀ ਆਰਥਿਕ ਹਾਲਤ ਬਾਰੇ ਵੀ ਦੱਸਿਆ ਸੀ ਅਤੇ ਕਿਹਾ ਸੀ ਕਿ ਇੱਕ ਵਾਰ ਫਿਰ ਉਹ ਪ੍ਰੀਖਿਆ ਕੇਂਦਰ ਤੱਕ ਜਾਣ ਲਈ ਪੈਸੇ ਕਿੱਥੋਂ ਲਿਆਉਣ। ਇਸ 'ਤੇ ਅਰਵਿੰਦ ਕੇਜਰੀਵਾਲ ਨੇ ਸਾਰੇ ਬੱਚਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਉਪਲਬਧ ਕਰਵਾਏਗੀ। ਇਸ ਦੇ ਲਈ ਉਹ ਸੀਐਮ ਭਗਵੰਤ ਸਿੰਘ ਮਾਨ ਨਾਲ ਗੱਲ ਕਰਨਗੇ। 

Advertisement

Latest News

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ
ਨਵੀਂ ਦਿੱਲੀ / ਲੁਧਿਆਣਾ 20 ਮਈ          ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਦਾਅਵਾ ਕੀਤਾ...
ਕੇਜਰੀਵਾਲ ਦੀ ਅਪੀਲ 'ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ
ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ
'ਗੈਂਗਸਟਰਾਂ ‘ਤੇ ਵਾਰ': ਚਾਰ ਮਹੀਨਿਆਂ ਵਿੱਚ 30 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ; 569 ਹਥਿਆਰ ਬਰਾਮਦ
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਸੀ.ਐਮ.ਡੀ. ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਕਲੋਨਾਈਜ਼ਰ ਅਮਿਤ ਗਰਗ ਨੂੰ ਕੀਤਾ ਗ੍ਰਿਫ਼ਤਾਰ
ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਲਗਾਇਆ