ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨਾਂ ਦਾ ਰੂਪਨਗਰ ਪੁੱਜਣ ‘ਤੇ ਹਲਕਾ ਵਿਧਾਇਕ ਤੇ ਹੋਰ ਸ਼ਹਿਰ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨਾਂ ਦਾ ਰੂਪਨਗਰ ਪੁੱਜਣ ‘ਤੇ ਹਲਕਾ ਵਿਧਾਇਕ ਤੇ ਹੋਰ ਸ਼ਹਿਰ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ

ਰੂਪਨਗਰ, 22 ਨਵੰਬਰ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਅਤੇ ਫਰੀਦਕੋਟ ਤੋਂ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅਰੰਭ ਹੋਏ ਵਿਸ਼ਾਲ ਨਗਰ ਕੀਰਤਨਾਂ ਦਾ ਰੂਪਨਗਰ (ਨਿਰੰਕਾਰੀ ਭਵਨ ਦੇ ਕੋਲ) ਪੁੱਜਣ ਉਤੇ ਸੰਗਤ ਵੱਲੋਂ ਗਜਾਏ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਗਿਆ।
 
ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਜੁਗੋ-ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਕ ਹੋਣ ਸਮੇਂ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ।
 
ਹਲਕਾ ਵਿਧਾਇਕ ਨੇ ਕਿਹਾ ਕਿ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਨੇ ਹਕੂਮਤੀ ਜ਼ਬਰ ਅਤੇ ਜਬਰੀ ਧਰਮ-ਪਰਿਵਰਤਨ ਦੇ ਖ਼ਿਲਾਫ ਖੜ੍ਹੇ ਹੋ ਕੇ ਦਰਸਾਇਆ ਕਿ ਉਨ੍ਹਾਂ ਦੀ ਕੁਰਬਾਨੀ ਕਿਸੇ ਇੱਕ ਧਰਮ ਲਈ ਨਹੀਂ ਬਲਕਿ ਸਮੁੱਚੀ ਮਨੁੱਖਤਾ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੀ। 
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ। 
 
ਇਸ ਮੌਕੇ ਚੇਅਰਮੈਨ ਭਾਗ ਸਿੰਘ ਮਦਾਨ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਅਸ਼ੋਕ ਵਾਹੀ, ਐਮਸੀ ਅਮਰਿੰਦਰ ਸਿੰਘ ਰੀਹਲ, ਸੀਨੀਅਰ ਮੀਤ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਅਮਨਦੀਪ ਸਿੰਘ, ਪਰਮਿੰਦਰ ਸਿੰਘ ਬਾਲਾ, ਸੰਤੋਖ ਸਿੰਘ ਵਾਲੀਆ, ਨੀਲਮ ਰਾਣੀ, ਸੰਤੋਖ ਸਿੰਘ ਵਾਲੀਆ, ਮੀਨਾ ਰਾਣੀ ਪਤਿਆਲਾ, ਲਲਿਤ ਸੈਣੀ ਡਕਾਲਾ, ਗੁਰਦਿਆਲ ਸੈਣੀ, ਗੌਰਵ ਕਪੂਰ, ਐਡਵੋਕੇਟ ਅਜੇ ਕੁਮਾਰ, ਵਿੱਕੀ ਧਵਨ, ਗਿੰਨੀ ਸੈਣੀ, ਰਣਜੀਤ ਸਿੰਘ, ਬਨਵਾਰੀ ਲਾਲ, ਸੁੱਚਾ ਸਿੰਘ ਭੱਠਲ, ਹਰਜੀਤ ਸਿੰਘ ਕਾਹਲੋ, ਤੇਜ ਸਿੰਘ, ਕੁਲਦੀਪ ਸਿੰਘ, ਯੋਗੇਸ਼ ਕੱਕੜ, ਅਮਨਦੀਪ ਸਿੰਘ ਸੇਫਲਪੁਰ, ਸੁੰਤਤਰ ਕੌਸ਼ਲ, ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਸ਼ਹਿਰ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਰਹੀ।IMG-20251122-WA0035

Advertisement

Advertisement

Latest News

ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ ਬਿੰਦੂ ਬਣਿਆ ਹੋਇਆ ਹੈ
Patiala,06,DEC,2025,(Azad Soch News):-  ਪੰਜਾਬ ਮੂਲ ਅਦਾਕਾਰ ਗੁਰਸੇਵਕ ਸਿੰਘ ਮੰਡੇਰ, ਜੋ ਰਿਲੀਜ਼ ਹੋਈ ਹਿੰਦੀ ਫਿਲਮ 'ਧੁਰੰਧਰ' ਨਾਲ ਬੇਹੱਦ ਚਰਚਾ ਦਾ ਕੇਂਦਰ...
ਭਾਰਤ ਅਤੇ ਰੂਸ ਨੇ ਖੇਤੀਬਾੜੀ, ਜਹਾਜ਼ਰਾਨੀ, ਖਾਦਾਂ ਅਤੇ ਡਾਕਟਰੀ ਸਿੱਖਿਆ ਸਮੇਤ ਕਈ ਖੇਤਰਾਂ ਨੂੰ ਕਵਰ ਕਰਨ ਵਾਲੇ ਮਹੱਤਵਪੂਰਨ ਸਮਝੌਤਿਆਂ ‘ਤੇ ਹਸਤਾਖਰ ਕੀਤੇ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਰੂਸੀ ਨਾਗਰਿਕਾਂ ਨੂੰ ਮੁਫ਼ਤ ਈ-ਟੂਰਿਸਟ ਵੀਜ਼ਾ ਮਿਲੇਗਾ
Xiaomi ਨੇ ਲਾਂਚ ਕੀਤਾ ਹਲਕਾ ਵੈਕਿਊਮ ਕਲੀਨਰ,40 ਮਿੰਟ ਲਗਾਤਾਰ ਸਫਾਈ
ਮਿਆਂਮਾਰ ਵਿੱਚ ਸ਼ੁੱਕਰਵਾਰ ਰਾਤ ਇੱਕ ਵਾਰ ਫਿਰ ਧਰਤੀ ਕੰਬਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-12-2025 ਅੰਗ 729
ਪੰਜਾਬ ਦੇ ਪੰਜ ਹਜ਼ਾਰ ਸਕੂਲਾਂ ਵਿੱਚ ਬਣਾਏ ਜਾਣਗੇ ਪੌਸ਼ਟਿਕ ਬਗੀਚੇ : ਬੀ.ਐਮ. ਸ਼ਰਮਾ