ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ

ਚੰਡੀਗੜ੍ਹ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 472 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 102ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 241 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 25,833 ਹੋ ਗਈ ਹੈ।

ਇਸ ਤੋਂ ਇਲਾਵਾ 91 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 35 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 427ਵੇਂ ਦਿਨ ਅੱਜ 150 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.05 ਕਿਲੋ ਹੈਰੋਇਨ, 12.7 ਕਿਲੋ ਭੁੱਕੀ, 1337 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 427 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  62,098 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ...
ਗੈਂਗਸਟਰਾਂ ’ਤੇ ਵਾਰ ਦਾ 102ਵਾਂ ਦਿਨ: ਪੰਜਾਬ ਪੁਲਿਸ ਵੱਲੋਂ 472 ਥਾਵਾਂ ’ਤੇ ਛਾਪੇਮਾਰੀ; 241 ਗ੍ਰਿਫ਼ਤਾਰ
ਸਪੀਕਰ ਕੁਲਤਾਰ ਸੰਧਵਾਂ ਅਤੇ ਵਿਧਾਇਕ ਪੰਡੋਰੀ ਦਾ 'ਮਹਾਰਾਜਾ ਰਣਜੀਤ ਸਿੰਘ ਅਵਾਰਡ' ਨਾਲ ਸਨਮਾਨ
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ
ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ
ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ
ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ