ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 13 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 104ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.9 ਕਿਲੋ ਹੈਰੋਇਨ, 1.5 ਕਿਲੋ ਅਫੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 104 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,282  ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 469 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 80 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 499 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 56  ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Related Posts

Advertisement

Latest News

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ 'ਆਪ' ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਪੁਰਾ (ਮਾਨਸਾ); 24 ਜੂਨ-         ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਇਹ ਕੰਧ 'ਤੇ ਲਿਖਿਆ...
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਕੁਲਦੀਪ ਧਾਲੀਵਾਲ ਨੇ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਰੱਖਿਆ ਜਨਤਾ ਦੇ ਸਾਹਮਣੇ
ਅਕਾਲੀ ਦਲ ਦੀ ਫਰਜ਼ੀ ਵੀਡੀਓ ਮੁਹਿੰਮ ਨੇ ਉਸ ਦੀ ਬੌਖਲਾਹਟ ਨੂੰ ਕੀਤਾ ਉਜਾਗਰ: ਬਲਤੇਜ ਪੰਨੂ
ਬੈਕਫਿੰਕੋ ਵਲੋਂ ਪਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਉਥਾਨ ਲਈ ਅਹਿਮ ਫੈਸਲੇ ਲਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ
ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ