ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 111ਵਾਂ ਦਿਨ: ਪੰਜਾਬ ਪੁਲਿਸ ਵੱਲੋਂ 484 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਚੰਡੀਗੜ੍ਹ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 111ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 484 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

111ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 238 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,336 ਹੋ ਗਈ।

ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 25 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 436ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 80 ਕਿਲੋ ਭੁੱਕੀ, 476 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 436 ਦਿਨਾਂ ’ਚ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,551 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 9 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ ਵਿਧਾਇਕ ਫਾਜਿਲਕਾ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਫਾਰਮ ਭਰਨ ਦੀ ਸ਼ੁਰੂਆਤ ਕਰਵਾਈ
ਫਾਜਿਲਕਾ, 11 ਮਈ-        ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ 'ਮੁੱਖ ਮੰਤਰੀ ਮਾਵਾਂ ਧੀਆਂ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ
ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਫੁੱਟ ਪਾਊ ਤਾਕਤਾਂ ਪੰਜਾਬ ਵਿੱਚ ਕਦੇ ਵੀ ਸਫਲ ਨਹੀਂ ਹੋਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦ ਸਫ਼ਲਤਾ ਦਰ ਕੀਤੀ ਹਾਸਲ, 25 ਕੈਡਿਟਾਂ ਨੇ ਐਨਡੀਏ-1 ਲਿਖਤੀ ਪ੍ਰੀਖਿਆ ਕੀਤੀ ਪਾਸ