ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ
ਚੰਡੀਗੜ੍ਹ, 31 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 433 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
131ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,927 ਹੋ ਗਈਆਂ।
ਇਸ ਤੋਂ ਇਲਾਵਾ 86 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 12 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

