ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 142ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 360 ਗ੍ਰਿਫ਼ਤਾਰ

ਚੰਡੀਗੜ੍ਹ, 11 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 142ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

142ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 360 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 36,023  ਹੋ ਗਈ ਹੈ।

ਇਸ ਤੋਂ ਇਲਾਵਾ 113 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 4 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 467ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 1.2 ਕਿਲੋ ਹੈਰੋਇਨ, 3 ਕਿਲੋ ਭੁੱਕੀ, 257 ਨਸ਼ੀਲੀਆਂ ਗੋਲੀਆਂ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 467 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 67,833 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।

 

Advertisement

Latest News

ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਸਥਾਪਿਤ ਕੀਤਾ ਜਾਵੇਗਾ ਕੰਟਰੋਲ ਰੂਮ- ਵਿਵੇਕ ਮੋਦੀ
ਬਰਨਾਲਾ, 11 ਜੂਨ-          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਵਧਦੀ ਤਪਸ਼ ਅਤੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਇਕ...
ਮੇਰੀ ਧਰਤੀ ਮੇਰਾ ਜਨੂੰਨ ਤਹਿਤ 60 ਕਰੋੜ ਨਾਲ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਚ ਵਿਛੇਗਾ ਪੁਲਾਂ ਦਾ ਜਾਲ- ਹਰਜੋਤ ਬੈਂਸ
ਏਸ਼ੀਆ ਹਾਕੀ ਕੱਪ ਵਿਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਿਆ,ਪਰ ਹੁਣ ਮੁਨਕਰ ਕਿਉਂ
ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰੰਗਲਾ ਪੰਜਾਬ ਮਿਸ਼ਨ ਤਹਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਡਿਪਟੀ ਕਮਿਸ਼ਨਰ ਵੱਲੋਂ ਜਾਇਜ਼ਾ