ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ

ਚੰਡੀਗੜ੍ਹ, 13 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

144ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,630 ਹੋ ਗਈਆਂ।

ਇਸ ਤੋਂ ਇਲਾਵਾ 101 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 9 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 469ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 356 ਗ੍ਰਾਮ ਹੈਰੋਇਨ, 11 ਕਿਲੋ ਭੁੱਕੀ, 713 ਨਸ਼ੀਲੀਆਂ ਗੋਲੀਆਂ ਅਤੇ 19,470 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 469 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,115 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ ਸਿਹਤ ਵਿਭਾਗ ਵੱਲੋਂ ਸਬਜ਼ੀ ਮੰਡੀ ਰੂਪਨਗਰ ਵਿਖੇ ਨਸ਼ਾ ਛੁਡਾਊ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ
ਰੂਪਨਗਰ, 13 ਜੂਨ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ...
ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਸਪੀਕਰ ਸੰਧਵਾਂ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7 ਕੈਡੇਟ ਫ਼ੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਗੈਂਗਸਟਰਾਂ ‘ਤੇ ਵਾਰ ਦਾ 144ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 249 ਗ੍ਰਿਫ਼ਤਾਰ
ਪੰਜਾਬ ਪੁਲਿਸ ਅਤੇ ਫਿੱਕੀ ਕੈਸਕੇਡ ਵੱਲੋਂ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ ਗਿਆ
ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚਾਉਣਾ ਸਾਡਾ ਸੰਕਲਪ : ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ
ਵਰਲਡ ਐਲਡਰ ਐਬਿਊਜ਼ ਅਵੇਅਰਨੈੱਸ ਡੇਅ” ਮੌਕੇ ਸੀਨੀਅਰ ਨਾਗਰਿਕਾਂ ਲਈ ਸਰਬ-ਸਾਂਝੇ ਸ਼ਾਸਨ ਦਾ ਮਾਡਲ ਪੇਸ਼