ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ

ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 529 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

145ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 302 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 36,932 ਹੋ ਗਈਆਂ।

ਇਸ ਤੋਂ ਇਲਾਵਾ 126 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 2 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 9 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 470ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ, 250 ਨਸ਼ੀਲੀਆਂ ਗੋਲੀਆਂ ਅਤੇ 9500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 470 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,247 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ
ਮੋਹਾਲੀ, 14 ਜੂਨ-          ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਿਆਂ...
ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ
ਹੁਣ ਸਾਲਾਸਰ-ਖਾਟੂ ਸ਼ਿਆਮ ਜੀ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ
ਗੈਂਗਸਟਰਾਂ ‘ਤੇ ਵਾਰ ਦਾ 145ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 302 ਗ੍ਰਿਫ਼ਤਾਰ
ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 01 ਮੁਕੱਦਮਾ ਦਰਜ, 01 ਮੁਲਜ਼ਮ ਗ੍ਰਿਫਤਾਰ
ਘਰ -ਘਰ ਜਾ ਕੇ ਨਾਗਰਿਕਾਂ ਨੂੰ ਕੀਤਾ ਜਾਵੇਗਾ ਜਾਗਰੂਕ, ਕੋਈ ਵੀ ਯੋਗ ਵੋਟਰ ਸੂਚੀ ਤੋਂ ਵਾਂਝਾ ਨਾ ਰਹੇ-ਡਾ. ਮੁਹੰਮਦ ਇਰਫਾਨ