ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਚੰਡੀਗੜ੍ਹ, 16 ਜੂਨ:ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 147ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 579 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

147ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 291 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,507 ਹੋ ਗਈਆਂ।

ਇਸ ਤੋਂ ਇਲਾਵਾ 93 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਤਿੰਨ ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 472ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਉਨ੍ਹਾਂ ਦੇ ਕਬਜ਼ੇ ਵਿੱਚੋਂ 740 ਗ੍ਰਾਮ ਹੈਰੋਇਨ, 1062 ਨਸ਼ੀਲੀਆਂ ਗੋਲੀਆਂ ਅਤੇ 16000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 472 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 68,514 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 7 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ
ਅੰਮ੍ਰਿਤਸਰ,12 ਜੁਲਾਈ, 2026, (ਆਜ਼ਾਦ ਸੋਚ ਨਿਊਜ਼):-  ਅੰਮ੍ਰਿਤਸਰ ਵਿੱਚ ਅੱਜ ਆਟੋ ਅਤੇ ਈ-ਰਿਕਸ਼ਾ ਚਾਲਕਾਂ ਵੱਲੋਂ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ...
ਮੈਂਗੋ ਆਈਸ ਕਰੀਮ ਦੀ ਰਿਸਪੀ
IFA ਵਿਸ਼ਵ ਕੱਪ 2026: ਮੈਸੀ ਦੀ ਅਰਜਨਟੀਨਾ ਸੈਮੀਫਾਈਨਲ ਵਿੱਚ ਪਹੁੰਚੀ, ਵਾਧੂ ਸਮੇਂ ਵਿੱਚ ਸਵਿਟਜ਼ਰਲੈਂਡ ਨੂੰ ਹਰਾਇਆ
ਕੇਜਰੀਵਾਲ ਨੇ ਪੈਟਰੋਲ ਪੰਪ-ਸਰਵਿਸ ਸਟੇਸ਼ਨ 'ਤੇ ਜਾ ਕੇ ਸਰਕਾਰ ਦੇ ਈ-20 'ਤੇ ਚਿੱਟੇ ਝੂਠ ਨੂੰ ਕੀਤਾ ਬੇਨਕਾਬ
ਭਗਵੰਤ ਮਾਨ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸਮਾਨਤਾ ਅਤੇ ਸਮਾਜਿਕ ਨਿਆਂ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ
ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਬ ਡਵੀਜ਼ਨ ਮੂਨਕ ਵਿਖੇ 02 ਮੁਕੱਦਮੇ ਦਰਜ; 03 ਮੁਲਜ਼ਮ ਗ੍ਰਿਫਤਾਰ
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਜ਼ਿਲ੍ਹਾ ਵਾਸੀਆਂ ਦਾ ਭਰਵਾਂ ਹੁੰਗਾਰਾ