ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਚੰਡੀਗੜ੍ਹ, 21 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 152ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

152ਵੇਂ ਦਿਨ ਪੁਲਿਸ ਟੀਮਾਂ ਨੇ 312 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ 5 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,083 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 16 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 477ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.2 ਕਿਲੋ ਹੈਰੋਇਨ, 18 ਕਿਲੋ ਭੁੱਕੀ, 848 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ ਸਿਰਫ 475 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 69,354 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ; 21 ਜੂਨ-      ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਿਮਾਰੀ ਮੁਕਤ ਜੀਵਨ ਲਈ ਲੋਕਾਂ ਨੂੰ ਯੋਗਾ ਅਪਣਾਉਣ ਦੀ ਅਪੀਲ
ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ
20,000 ਰੁਪਏ ਰਿਸ਼ਵਤ ਲੈਂਦੀ ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ
24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ 'ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ