ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 161ਵਾਂ ਦਿਨ: ਪੰਜਾਬ ਪੁਲਿਸ ਵੱਲੋਂ 674 ਥਾਈਂ ਛਾਪੇਮਾਰੀ; 382 ਗ੍ਰਿਫ਼ਤਾਰ

ਚੰਡੀਗੜ੍ਹ, 30 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 161ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 674 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

161ਵੇਂ ਦਿਨ ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 382 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 42,160 ਹੋ ਗਈਆਂ।

ਇਸ ਤੋਂ ਇਲਾਵਾ 169 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 486ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 19 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 354 ਗ੍ਰਾਮ ਹੈਰੋਇਨ, 20 ਨਸ਼ੀਲੀਆਂ ਗੋਲੀਆਂ ਅਤੇ 620 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 486 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 70,711 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਧਾਰਮਿਕ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਕੋਟਕਪੂਰਾ, 30 ਜੂਨ:ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਲਾਕ ਕੋਟਕਪੁਰਾ ਦੇ ਪਿੰਡ ਖਾਰਾ ਤੋਂ ਸ਼ਰਧਾਲੂਆਂ ਦੀ...
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ
ਸਿਹਤ ਵਿਭਾਗ ਵੱਲੋਂ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਪੂਰਾ - ਜ਼ਿਲ੍ਹਾ ਟੀਕਾਕਰਨ ਅਫ਼ਸਰ
ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ 'ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ
ਡਾ. ਕਰਨਵੀਰ ਸਿੰਘ ਨੇ ਭਰੇ ਹੋਏ ਗਣਨਾ ਫਾਰਮ ਇਕੱਤਰ ਕੀਤੇ ਜਾਣ ਦੇ ਕੰਮ ਦਾ ਲਿਆ ਜਾਇਜ਼ਾ