ਗੈਂਗਸਟਰਾਂ 'ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 174ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 413 ਕਾਬੂ

ਚੰਡੀਗੜ੍ਹ, 13 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 174ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 667 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

174ਵੇਂ ਦਿਨ ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 413 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 48,098 ਹੋ ਗਈਆਂ।

ਇਸ ਤੋਂ ਇਲਾਵਾ 293 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 499ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 45 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 621 ਗ੍ਰਾਮ ਹੈਰੋਇਨ, 190 ਨਸ਼ੀਲੀਆਂ ਗੋਲੀਆਂ ਅਤੇ 1600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 499 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73,596 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Advertisement

Latest News

ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ ਮਾਨ ਸਰਕਾਰ ਵੱਲੋਂ 62 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨਾਲ ਸੈਰ ਸਪਾਟੇ ਨੂੰ ਹੁਲਾਰਾ
ਚੰਡੀਗੜ੍ਹ, 13 ਜੁਲਾਈ:ਪੰਜਾਬ ਸਰਕਾਰ ਸੂਬੇ ਵਿੱਚ 62 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਸੈਰ ਸਪਾਟਾ ਅਤੇ ਵਿਰਾਸਤੀ ਬੁਨਿਆਦੀ ਢਾਂਚੇ...
ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ 'ਚ ਭਗਵਾਨਪੁਰਾ ਨਗਰ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਗਿੱਦੜਬਾਹਾ ਵਿਖੇ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 72 ਯੋਗ ਕਲਾਸਾਂ – ਜ਼ਿਲ੍ਹਾ ਯੋਗ ਕੋਆਰਡੀਨੇਟਰ
ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਸਪੀਕਰ ਸ. ਸੰਧਵਾਂ
ਡਿਪਟੀ ਕਮਿਸ਼ਨਰ ਵਲੋੱ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਮੀਟਿੰਗ
ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਦੀਆਂ ਅਗਾਂਹਵਧੂ ਕਿਸਾਨ ਬੀਬੀਆਂ ਨੂੰ ਮਿਲਿਆ ਰਾਜ-ਪੱਧਰੀ ਸਨਮਾਨ
ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਮੁਸਤੈਦ; ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਘੱਗਰ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ