ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ
ਚੰਡੀਗੜ੍ਹ, 16 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 600 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
177ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 333 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,603 ਹੋ ਗਈਆਂ।
ਇਸ ਤੋਂ ਇਲਾਵਾ 240 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
