ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 18ਵਾਂ ਦਿਨ: ਪੰਜਾਬ ਪੁਲਿਸ ਨੇ 601ਥਾਵਾਂ 'ਤੇ ਕੀਤੀ ਛਾਪੇਮਾਰੀ; 208 ਕਾਬੂ

ਚੰਡੀਗੜ੍ਹ, 6 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 18ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 601 ਛਾਪੇਮਾਰੀਆਂ ਕੀਤੀਆਂ।

ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ  20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਮੁਹਿੰਮ ਦੇ 18ਵੇਂ ਦਿਨ, ਪੁਲਿਸ ਟੀਮਾਂ ਨੇ 208 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ 10  ਜ਼ਿੰਦਾ ਕਾਰਤੂਸਾਂ ਸਮੇਤ ਚਾਰ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 5,110 ਹੋ ਗਈਆਂ।

ਇਸ ਤੋਂ ਇਲਾਵਾ 121 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ, ਜਦੋਂ ਕਿ 284 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਵੱਲੋਂ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਲੋੜੀਂਦੇ ਅਪਰਾਧੀਆਂ/ ਗੈਂਗਸਟਰਾਂ ਬਾਰੇ ਜਾਣਕਾਰੀ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਦੇਣ ਲਈ ਲੋਕ ਗੁਪਤ ਰੂਪ ਵਿੱਚ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਸੰਪਰਕ ਕਰ ਸਕਦੇ ਹਨ।
 
ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 342ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 510 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 342 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 47,954 ਹੋ ਗਈ ਹੈ। 'ਡੀ-ਅਡਿਕਸ਼ਨ'  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ। 

Advertisement

Latest News

ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਸਜਾਇਆ ਜਾਵੇਗਾ ਵਾਰਡ ਨੰ. 18 ਨੂੰ, ਵਿਧਾਇਕ ਜਿੰਪਾ ਨੇ ਕਰਵਾਈ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 7 ਮਾਰਚ:                 ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰ. 18 ਵਿੱਚ ਸੰਵਿਧਾਨ ਦੇ ਨਿਰਮਾਤਾ...
ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲ ਵਿੱਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ: ਕੁਲਤਾਰ ਸਿੰਘ ਸੰਧਵਾਂ
ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਿਟੀ – ਹਰਜੋਤ ਸਿੰਘ ਬੈਂਸ
ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ
ਵਿਜੀਲੈਂਸ ਬਿਊਰੋ ਵੱਲੋਂ 10,000 ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ
ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ