'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 31 ਅਕਤੂਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 300 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 244 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,719 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.3 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 674 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 300 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 307 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Related Posts

Advertisement

Advertisement

Latest News

ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ ਮੰਤਰੀ ਮਾਨ
*ਪੰਜਾਬ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀ ਯੂਨੀਵਰਸਿਟੀ ਨੂੰ ਮਿਲੇ 30 ਕਰੋੜ ਰੁਪਏ, ਸਿੱਖਿਆ ਵਿੱਚ ਨਹੀਂ ਆਵੇਗੀ ਕੋਈ ਰੁਕਾਵਟ - ਮੁੱਖ...
ਮਨਦੀਪ ਸਿੰਘ ਮੱਲ੍ਹੀ ਨੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ
ਸੁਖਬੀਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਜਨਤਾ ਦੇ ਪੈਸੇ ਦੀ ਵਰਤੋਂ ਕੀਤੀ ਲੰਡਨ, ਕੈਨੇਡਾ ਅਤੇ ਦੁਬਈ ਦੇ ਦੌਰੇ ਲਈ , ਜਦੋਂ ਕਿ ਮੁੱਖ ਮੰਤਰੀ ਮਾਨ ਲਿਆ ਰਹੇ ਹਨ ਜਪਾਨ ਤੋਂ ਨੌਕਰੀਆਂ
ਅੰਜੀਰ ਵਿੱਚ ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਵਿਟਾਮਿਨ ਕੇ ਵਰਗੇ ਪੌਸ਼ਟਿਕ ਤੱਤ ਹੁੰਦੇ ਹਨ
OnePlus 15R ਵਿੱਚ 7,400mAh ਦੀ ਵੱਡੀ ਬੈਟਰੀ ਹੋਵੇਗੀ ਅਤੇ ਇਹ ਭਾਰਤ ਵਿੱਚ 17 ਦਸੰਬਰ 2025 ਨੂੰ ਲਾਂਚ ਹੋਵੇਗਾ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-12-2025 ਅੰਗ 727
ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ