ਯੁੱਧ ਨਸ਼ਿਆਂ ਵਿਰੁੱਧ': 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ': 247ਵੇਂ ਦਿਨ, ਪੰਜਾਬ ਪੁਲਿਸ ਵੱਲੋਂ 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 3 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 247ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 295 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 247 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,065 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 295 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 289 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ ਕੂੜਾ ਸਾੜਨ ਨੂੰ ਰੋਕਣ ਲਈ ਪੀ.ਪੀ.ਸੀ.ਬੀ. ਵੱਲੋਂ ਰੋਜ਼ਾਨਾ ਜਾਗਰੂਕਤਾ ਮੁਹਿੰਮ ਜਾਰੀ
ਅੰਮ੍ਰਿਤਸਰ 6 ਦਸੰਬਰ 2025===   ਮਿਊਂਸਿਪਲ ਠੋਸ ਕੂੜੇ (MSW) ਦੇ ਸਾੜਨ ਖਿਲਾਫ਼ ਜ਼ਿਲਾ-ਪੱਧਰੀ ਮੁਹਿੰਮ ਦੇ ਤਹਿਤ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (PPCB)...
ਭਗਤਾਂਵਾਲਾ ਡੰਪ ਤੋਂ 1 ਲੱਖ ਟਨ ਕੂੜੇ ਦੀ ਸਫ਼ਾਈ ਪੂਰੀ ਕੀਤੀ
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ 'ਚ- ਏ.ਡੀ.ਸੀ(ਵਿਕਾਸ)
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ