‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 249ਵੇਂ ਦਿਨ ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ 1.3 ਕਿਲੋਗ੍ਰਾਮ ਹੈਰੋਇਨ, 3.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 5 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 249ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਰਾਜ ਭਰ ਵਿੱਚ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 74 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ 249 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 35,377 ਹੋ ਗਈ ਹੈ।

ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 900 ਗ੍ਰਾਮ ਅਫੀਮ, 28 ਕਿਲੋ ਭੁੱਕੀ, 14,959 ਨਸ਼ੀਲੀਆਂ ਗੋਲੀਆਂ ਅਤੇ 3.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਵੀ ਗਠਨ ਕੀਤਾ ਹੈ।

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 381 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 371 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ
Patiala,12,NOV,2025,(Azad Soch News):-  ਸ਼ਹਿਨਾਜ਼ ਗਿੱਲ ਦੀ ਪੰਜਾਬੀ ਫਿਲਮ 'ਇੱਕ ਕੁੜੀ' ਸਿਨੇਮਾਘਰ ਵਿੱਚ ਇਸ ਸਮੇਂ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ।...
ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਮੰਗਲਵਾਰ ਨੂੰ ਅਫਰੀਕਾ ਦੇ ਦੋ ਦੇਸ਼ਾਂ ਦੀ ਆਪਣੀ ਯਾਤਰਾ ਦੇ ਆਖਰੀ ਪੜਾਅ ਵਿੱਚ ਬੋਤਸਵਾਨਾ ਦੀ ਰਾਜਧਾਨੀ ਗਬੋਰੋਨ ਪਹੁੰਚੇ
Chandigarh Sports News: ਵਿਵੇਕ ਹਾਈ ਸਕੂਲ ਦੀਆਂ ਟੀਮਾਂ ਸੈਕਟਰ 42 ਦੋ ਵਰਗਾਂ ਦੇ ਫਾਈਨਲ ਵਿੱਚ
ਹਰਿਆਣਾ ਵਿੱਚ ਸਿਰਸਾ, ਭਿਵਾਨੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਠੰਢ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ
Samsung ਦਾ 50MP ਕੈਮਰੇ ਵਾਲਾ ਫਲੈਗਸ਼ਿਪ ਸਮਾਰਟਫੋਨ Samsung Galaxy S23 5G
ਮੋਟੀ ਇਲਾਇਚੀ ਦੇ ਕਈ ਸਿਹਤਮੰਦ ਫਾਇਦੇ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 12-11-2025 ਅੰਗ 592