'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 250ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.4 ਕਿਲੋ ਹੈਰੋਇਨ ਸਮੇਤ 91 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 6 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 276 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 65 ਐਫਆਈਆਰਜ਼ ਦਰਜ ਕਰਕੇ 91 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 250 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,519 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 2.4 ਕਿਲੋ ਹੈਰੋਇਨ, 6 ਕਿਲੋ ਭੁੱਕੀ, 9853 ਨਸ਼ੀਲੀਆਂ ਗੋਲੀਆਂ ਅਤੇ 1700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 51 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 276 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 315 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 9 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Advertisement

Latest News

ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ ਵਧੀਕ ਡਿਪਟੀ ਕਮਿਸ਼ਨਰ ਨੇ ਸਟਰਾਂਗ ਰੂਮ/ਗਿਣਤੀ ਕੇਂਦਰ ਦਾ ਕੀਤਾ ਦੌਰਾ
ਅਹਿਮਦਗੜ੍ਹ/ਮਾਲੇਰਕੋਟਲਾ, 09 ਦਸੰਬਰ -               ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਵੱਲੋਂ ਗਾਂਧੀ ਸਕੂਲ ਅਹਿਮਦਗੜ੍ਹ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਅਤੇ...
13 ਦਸੰਬਰ ਨੂੰ ਜ਼ਿਲ੍ਹਾ ਤਰਨ ਤਾਰਨ ਵਿੱਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ : ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ
ਦਾਖਲਿਆਂ ਤੇ ਗਰਾਂਟਾਂ ਸਬੰਧੀ ਉਪ ਜਿਲਾ ਸਿੱਖਿਆ ਅਫਸਰ ਵੱਲੋਂ ਬਲਾਕ ਦੇ ਸੀਐਚਟੀ,ਹੈਡ ਟੀਚਰ ਅਤੇ ਸਕੂਲ ਇੰਚਾਰਜਾਂ ਨਾਲ ਮੀਟਿੰਗ
ਗਰੂਰ ਜ਼ਿਲ੍ਹੇ ਵਿੱਚ ਬੱਚਿਆਂ ਦੀ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਫ਼ਿਲਮ ‘ਕੋਮਲ’ ਦਿਖਾਈ ਜਾਵੇਗੀ : ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਮਾਨ ਸਰਕਾਰ ਦਾ ਪ੍ਰੋਜੈਕਟ ਹਿਫਾਜ਼ਤ—ਘਰੇਲੂ ਹਿੰਸਾ ਅਤੇ ਪਰੇਸ਼ਾਨੀ ਵਿਰੁੱਧ ਸਭ ਤੋਂ ਵੱਡਾ ਉਪਰਾਲਾ, ਪੰਜਾਬ ਦੀ ਹਰ ਧੀ ਨੂੰ ਮਿਲੇਗੀ 24 ਘੰਟੇ ਸੁਰੱਖਿਆ —181 ਹੈਲਪਲਾਈਨ ਨੰਬਰ ਜ਼ਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ