‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸਿ਼ਆਂ ਵਿਰੁੱਧ’: 251ਵੇਂ ਦਿਨ ਪੰਜਾਬ ਪੁਲਿਸ ਨੇ 78 ਨਸ਼ਾ ਤਸਕਰਾਂ ਨੂੰ 2.8 ਕਿਲੋਗ੍ਰਾਮ ਆਈ.ਸੀ.ਈ., 388 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸਿ਼ਆਂ ਦੇ ਮੁਕੰਮਲ ਖਾਤਮੇ ਲਈ ਚਲਾਈ  ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 251ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 244 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 78 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 251 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,641 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.8 ਕਿਲੋਗ੍ਰਾਮ ਆਈਸੀਈ, 388 ਗ੍ਰਾਮ ਹੈਰੋਇਨ, 995 ਨਸ਼ੀਲੀਆਂ ਗੋਲੀਆਂ ਅਤੇ 24,550 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 244 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 265 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਨੁਕਾਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ - ਲਾਗੂ ਕੀਤੀ ਹੈ, ‘ਨਸ਼ਾ ਮੁਕਤੀ` ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਮੁਕਤੀ ਅਤੇ ਮੁੜ ਵਸੇਬੇ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ ਆਪ' ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ 'ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ
ਚੰਡੀਗੜ੍ਹ, 2 ਮਾਰਚ 2026  ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ...
ਸਪੀਕਰ ਸੰਧਵਾਂ ਦੀਆਂ ਹਦਾਇਤਾਂ ਅਨੁਸਾਰ ਪਿੰਡ ਕੰਮੇਆਣਾ ਦੇ ਕਿਸਾਨਾਂ ਦੀ ਸਹੂਲਤ ਲਈ ਸਵਾ ਕਰੋੜ ਤੋਂ ਵੱਧ ਦੀ ਲਾਗਤ ਨਾਲ ਨਵਾਂ ਪੁਲ ਜਲਦ ਬਣਕੇ ਤਿਆਰ ਹੋਵੇਗਾ - ਐਡਵੋਕੇਟ ਸੰਧਵਾਂ/ਮਣੀ ਧਾਲੀਵਾਲ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਈਂ ਕਲੋਨੀ ’ਚ ਗਲੀਆਂ ਦੇ ਨਿਰਮਾਣ ਦੇ ਕਾਰਜ ਦਾ ਨੀਂਹ ਪੱਥਰ ਰੱਖਿਆ
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ