'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

'ਯੁੱਧ ਨਸ਼ਿਆਂ ਵਿਰੁੱਧ’ ਦੇ 252ਵੇਂ ਦਿਨ ਪੰਜਾਬ ਪੁਲਿਸ ਵੱਲੋਂ 841 ਗ੍ਰਾਮ ਹੈਰੋਇਨ ਸਮੇਤ 71 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 8 ਨਵੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 252ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 292 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 50 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 252 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 35,737 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 508 ਨਸ਼ੀਲੀਆਂ ਗੋਲੀਆਂ ਅਤੇ 22,300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 292 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 296 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ। 

Advertisement

Latest News

ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ ਪੰਜਾਬ ਸਰਕਾਰ ਨਵੀਂ ਅਤੇ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ: ਬਸੰਤ ਗਰਗ
ਚੰਡੀਗੜ੍ਹ, 14 ਮਾਰਚ:    ਨਵਿਆਉਣ ਯੋਗ ਊਰਜਾ ਦੇ ਖੇਤਰ ਪੰਜਾਬ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਇਹ ਦੇਸ਼ ਦੀ 20 ਫੀਸਦੀ ਊਰਜਾ...
ਪੰਜਾਬ ਦੇਸ਼ ਦਾ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਲੋਂ ਨਿਵੇਸ਼ਕ ਸੰਮੇਲਨ ਦੌਰਾਨ ਤਕਨਾਲੋਜੀ ਆਧਾਰਿਤ ਉਦਯੋਗਿਕ ਵਿਕਾਸ ਦਾ ਸੱਦਾ
ਪੰਜਾਬ ਵਿਸ਼ਵ ਪੱਧਰ ‘ਤੇ ਮੁਕਾਬਲੇਯੋਗ ਖੇਡ ਸਮਾਨ ਦਾ ਇਕੋਸਿਸਟਮ ਤਿਆਰ ਕਰਨ ਲਈ ਉਦਯੋਗਿਕ ਸਹਿਯੋਗ ਨੂੰ ਹੋਰ ਮਜ਼ਬੂਤ ਕਰ ਰਿਹਾ : ਮੋਹਿੰਦਰ ਭਗਤ
ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ–2026 ਦੌਰਾਨ ਪਲਾਸਟਿਕ ਅਤੇ ਵਿਸ਼ੇਸ਼ ਕੈਮੀਕਲ ਖੇਤਰ ਵਿੱਚ ਟਿਕਾਊ ਵਿਕਾਸ ਦੀਆਂ ਸੰਭਾਵਨਾਵਾਂ ਦੀ ਖੋਜ ਕਰ ਰਿਹਾ ਹੈ ਪੰਜਾਬ
ਗੈਂਗਸਟਰਾਂ ‘ਤੇ ਵਾਰ ਦਾ 53ਵਾਂ ਦਿਨ: ਪੰਜਾਬ ਪੁਲਿਸ ਨੇ 581 ਥਾਵਾਂ ‘ਤੇ ਕੀਤੀ ਛਾਪੇਮਾਰੀ; 186 ਗ੍ਰਿਫ਼ਤਾਰ
ਸਾਨੂੰ ਉਮੀਦ ਸੀ ਕਿ ਅਮਿਤ ਸ਼ਾਹ ਪੰਜਾਬ ਲਈ ਐਮ.ਐਸ.ਪੀ, ਕਰਜ਼ਾ ਮਾਫ਼ੀ ਜਾਂ ਖ਼ਾਸ ਪੈਕੇਜ ਦੀ ਗੱਲ ਕਰਨਗੇ ਪਰ ਉਹ ਸਿਰਫ਼ ਪੰਜਾਬੀਆਂ ਨੂੰ ਨਿਹੋਰੇ ਮਾਰ ਕੇ ਹੀ ਚੱਲਦੇ ਬਣੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ